post

Jasbeer Singh

(Chief Editor)

Punjab

ਜਾਇਦਾਦ ਦੀ ਰਜਿਸਟ੍ਰੇਸ਼ਨ ਲਈ NOC ਦੀ ਸ਼ਰਤ ਖਤਮ....

post-img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ। ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ ਕਿਉਂਕਿ ਗੈਰ ਕਾਨੂੰਨੀ ਕਾਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਪ੍ਰਵਾਨਗੀ ਵਾਲੀਆਂ ਕਲੋਨੀਆਂ ਵੇਚ ਦਿੰਦੇ ਹਨ। ਬਾਅਦ ਵਿੱਚ ਇਨ੍ਹਾਂ ਕਾਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਇੱਧਰ-ਉੱਧਰ ਭਟਕਣਾ ਪੈਂਦਾ ਹੈ।

Related Post