post

Jasbeer Singh

(Chief Editor)

Patiala News

ਸਾਈਬਰ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ

post-img

ਸਾਈਬਰ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਐੱਨ. ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਾਈਬਰ ਜਾਗਰੂਕਤਾ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡਾ. ਨਵਦੀਪ ਸਿੰਘ (ਐਸੋਸੀਏਟ ਪ੍ਰੋਫੈਸਰ,ਕੰਪਿਊਟਰ ਵਿਭਾਗ, ਮਾਤਾ ਗੁਜਰੀ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ) ਨੇ ਇਸ ਸੈਮੀਨਾਰ ਦੇ ਮੁੱਖ ਵਕਤਾ ਵਜੋਂ ਆਪਣੀ ਭੂਮਿਕਾ ਨਿਭਾਈ। ਕਾਲਜ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਵੱਲੋਂ ਮੁੱਖ ਮਹਿਮਾਨ ( ਮਹਿਮਾਨ ਨੂੰ ਜੀ ਆਇਆਂ ਕਿਹਾ । ਅੱਜ ਦੇ ਸਮੇਂ ਵਿੱਚ ਸਾਈਬਰ ਜਾਗਰੂਕਤਾ ਹਰ ਇਕ ਨਾਗਰਿਕ ਲਈ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਅੱਜ ਕੱਲ ਹਰ ਮਨੁੱਖ ਨਵੀਂ ਤਕਨਾਲੋਜੀ ਦੀ ਵਰਤੋਂ ਕਰਦਾ ਹੈ ਜਿਸ ਨਾਲ ਉਹ ਆਪਣੀ ਸਾਰੀ ਜਾਣਕਾਰੀ ਇੰਟਰਨੈੱਟ ’ ਤੇ ਸਾਂਝੀ ਕਰ ਲੈਂਦਾ ਹੈ। ਜੇਕਰ ਸਾਨੂੰ ਇੰਟਰਨੈੱਟ ’ਤੇ ਹੋ ਰਹੇ ਕ੍ਰਾਇਮ ਬਾਰੇ ਜਾਗਰੂਕਤਾ ਹੋਵੇਗੀ ਤਾਂ ਅਸੀਂ ਇਸ ਨੂੰ ਸਾਵਧਾਨੀ ਨਾਲ ਵਰਤੋਂ ਕਰ ਸਕਦੇ ਹਾਂ। ਡਾ.ਨਵਦੀਪ ਸਿੰਘ ਨੇ ਆਪਣੇ ਭਾਸ਼ਣ ਵਿੱਚ ‘ਸਾਈਬਰ ਸਿਕੂਓਰਟੀ ਦੀ ਜ਼ਰੂਰਤ ਕਿਉਂ ਹੈ’ ‘ਅਤੇ ਸਾਈਬਰ ਕ੍ਰਾਇਮ ਤੋਂ ਕਿਵੇਂ ਬਚਣਾ ਹੈ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਟਰਨੈਟ ’ਤੇ ਹੋ ਰਹੇ ਵੱਖ ਵੱਖ ਤਰ੍ਹਾਂ ਦੇ ਕ੍ਰਾਇਮ ਬਾਰੇ (ਪੀ. ਪੀ. ਟੀ.) ਰਾਹੀਂ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਦੇ ਵੀ ਆਪਣੀ ਸੰਪੂਰਨ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ ਬਾਰੇ ਜਾਗਰੂਕ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਸਾਈਬਰ ਕ੍ਰਾਇਮ ਦੇ ਕਾਨੂੰਨਾਂ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਵਿੱਚ ਡਾ. ਗੁਰਵਿੰਦਰ ਕੌਰ ( ਨੋਡਲ ਅਫ਼ਸਰ, ਐੱਨ. ਐੱਨ. ਐੱਸ. ਐੱਸ) ਵੱਲੋਂ ਮੁਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਰਿਹਾ ।

Related Post