
ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿਖੇ ਕਰਵਾਈ ਕਾਨਫ਼ਰੰਸ
- by Jasbeer Singh
- August 22, 2024

ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿਖੇ ਕਰਵਾਈ ਕਾਨਫ਼ਰੰਸ ਪਟਿਆਲਾ, 22 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਜ਼ਿਲ੍ਹਾ ਸਿਖਲਾਈ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਆਡੀਟੋਰੀਅਮ ਵਿੱਚ ਕਾਊਂਸਲਿੰਗ ਆਫ਼ ਕਾਊਸਲਰਸ ਦੀ ਮੀਟ ਕਰਵਾਈ ਗਈ । ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਅੰਮ੍ਰਿਤਪਾਲ ਸਿੰਘ ਕਲਸੀ ਨੇ ਵਿਦਿਆਰਥੀਆਂ ਦੀ ਕਾਊਂਸਲਿੰਗ ਨੂੰ ਸੁਚੱਜੇ ਢੰਗ ਨਾਲ ਕਰਨ ਬਾਰੇ ਜਾਣੂ ਕਰਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਮਾਨਸਾਹੀਆ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਨੇ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 400 ਕਾਊਸਲਰਾਂ ਨੇ ਭਾਗ ਲਿਆ।