ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਆਪਣੀਆਂ ਪ੍ਰਾਪਤੀਆਂ ਗਿਣਾਉਣ ਦੀ ਬਜਾਏ ਭਾਜਪਾ ਬਾਰੇ ਕੂੜ ਪ੍ਰਚਾਰ ਕਰਨ ’ਤੇ ਹੋਈਆ
- by Jasbeer Singh
- May 7, 2024
ਪਟਿਆਲਾ, 7 ਮਈ (ਜਸਬੀਰ)-ਲੋਕ ਸਭਾ ਹਲਕਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਐਮ. ਪੀ. ਪ੍ਰਨੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਆਪਣੀਆਂ ਪ੍ਰਾਪਤੀਆਂ ਗਿਣਾਉਣ ਦੀ ਬਜਾਏ ਭਾਰਤੀ ਜਨਤਾ ਪਾਰਟੀ ਬਾਰੇ ਕੂੜ ਪ੍ਰਚਾਰ ਕਰਨ ’ਤੇ ਉਤਾਰੂ ਹੋ ਗਈਆਂ ਹਨ। ਪਹਿਲੀ ਵਾਰ ਦੇਖਣ ਵਿਚ ਆ ਰਿਹਾ ਹੈ ਕਿ ਸੱਤਾ ਵਿਚ ਬੈਠੀ ਆਮ ਆਦਮੀ ਪਾਰਟੀ ਅਤੇ ਕੇਂਦਰ ਵਿਚ ਦਹਾਕਿਆਂ ਤੱਕ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦੇ ਕੋਲ ਆਪਣੀਆਂ ਪ੍ਰਾਪਤੀਆਂ ਗਿਣਾਉਣ ਨੂੰ ਲਈ ਹੀ ਨਹੀਂ ਹਨ, ਉਹ ਸਿਰਫ ਭਾਜਪਾ ਬਾਰੇ ਕੂੜ ਪ੍ਰਚਾਰ ਕਰਕੇ ਆਪਣੇ ਆਪ ਨੂੰ ਉਪਰ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦੋਂ ਕਿ ਪੰਜਾਬ ਦੇ ਲੋਕ ਸਾਰਾ ਕੁੱਝ ਸਮਝਦੇ ਹਨ ਅਤੇ ਹੁਣ ਉਹ ਇਨ੍ਹਾਂ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਆਏ ਦੋ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਉਨ੍ਹਾਂ ਕੋਲ ਇਕ ਵੀ ਪ੍ਰਾਪਤੀ ਗਿਣਾਉਣ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹਾਲਤ ਕਾਂਗਰਸ ਦੀ ਹੈ, ਜਿਨ੍ਹਾਂ ਦਾ ਨਾ ਕੋਈ ਏਜੰਡਾ ਹੈ, ਨਾ ਦੂਰ ਦਰਸ਼ੀ ਸੋਚ। ਸਿਰਫ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਆਪਣੀ ਰਾਜਨੀਤੀ ਕਰਨਾ ਚਾਹੁੰਦੇ ਹਨ, ਜਿਸ ਵਿਚ ਉਹ ਕਦੇ ਸਫਲ ਨਹੀਂ ਹੋਣਗੇ।
