
ਕਾਂਗਰਸ, ਆਪ ਅਤੇ ਅਕਾਲੀ ਦਲ ਦਾ ਆਪਸ ’ਚ ਮਿਲ ਕੇ ਵੀ ਭਾਜਪਾ ਨੂੰ ਹਰਾਉਣ ਦਾ ਸੁਪਨ ਨਹੀਂ ਹੋਵੇਗਾ ਪੂਰਾ : ਪ੍ਰਨੀਤ ਕੌਰ
- by Jasbeer Singh
- May 8, 2024

ਪਟਿਆਲਾ, 8 ਮਈ (ਜਸਬੀਰ)-ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ, ਆਪ ਅਤੇ ਅਕਾਲੀ ਦਲ ਆਪਸ ਵਿਚ ਮਿਲ ਕੇ ਭਾਜਪਾ ਦੇ ਜੇਤੂ ਰੱਥ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਨ੍ਹਾਂ ਤਿੰਨਾਂ ਪਾਰਟੀਆਂ ਦਾ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ ਕਿਉਕਿ ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਹੁਣ ਪੰਜਾਬ ਵਿਚ ਵੀ ਭਾਜਪਾ ਨੂੰ ਸੱਤਾ ਸੌਂਪੀ ਜਾਵੇਗੀ। ਪ੍ਰਨੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 2 ਸਾਲਾਂ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ, ਜਿਹੜੀ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਜਦੋਂ ਕਿ ਕਾਂਗਰਸ ਬਾਰੇ ਤਾਂ ਸਾਰੇ ਜਾਣਦੇ ਹਨ ਕਿ ਉਨ੍ਹਾਂ ਨੂੰ ਪੂਰੇ ਦੇਸ਼ ਦੇ ਲੋਕ ਨਕਾਰ ਚੁੱਕੇ ਹਨ। ਰਹੀ ਗੱਲ ਅਕਾਲੀ ਦਲ ਦੀ ਉਨ੍ਹਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਪ੍ਰਨੀਤ ਕੌਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਨੇ ਦੇਸ਼ ਦਾ ਮਾਣ ਸਨਮਾਨ ਵਧਾਇਆ ਹੈ ਅਤੇ ਭਾਜਪਾ ਦੇ ਰਾਜ ਵਿਚ ਦੇਸ਼ ਦਾ ਚਹੁੰ ਪੱਖੀ ਵਿਕਾਸ ਹੋਇਆ ਹੈ।