

ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਲਈ ਦਿਨ ਰਾਤ ਮਿਹਨਤ ਕਰ ਰਹੇ ਪੰਜਾਬ ਕਾਂਗਰਸ ਦੇ ਸਪੋਕਸਪਰਸਨ ਸੰਦੀਪ ਸਿੰਗਲਾ ਨੂੰ ਪਾਰਟੀ ਨੇ ਇੱਕ ਹੋਰ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਲੋਕ ਸਭਾ ਹਲਕਾ ਪਟਿਆਲਾ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਲਈ ਦਿਨ ਰਾਤ ਮਿਹਨਤ ਕਰ ਰਹੇ ਪੰਜਾਬ ਕਾਂਗਰਸ ਦੇ ਸਪੋਕਸਪਰਸਨ ਸੰਦੀਪ ਸਿੰਗਲਾ ਨੂੰ ਪਾਰਟੀ ਨੇ ਇੱਕ ਹੋਰ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਲੋਕ ਸਭਾ ਹਲਕਾ ਪਟਿਆਲਾ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਨੇ ਉਨਾਂ੍ਹ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਸੰਦੀਪ ਸਿੰਗਲਾ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਆਬਜ਼ਰਵਰ ਰਜਿੰਦਰ ਕੌਰ ਭੱਠਲ ਨੂੰ ਰਿਪੋਰਟ ਕਰਨਗੇ। ਆਪਣੀ ਨਿਯੁਕਤੀ ਤੋਂ ਬਾਅਦ ਸੰਦੀਪ ਸਿੰਗਲਾ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਵੱਲੋਂ ਜਿੱਥੇ ਵੀ ਉਨਾਂ੍ਹ ਦੀ ਡਿਊਟੀ ਲਾਈ ਗਈ, ਉਨਾਂ੍ਹ ਨੇ ਉਸ ਡਿਊਟੀ ਨੂੰ ਹਮੇਸ਼ਾ ਤਨਦੇਹੀ ਨਾਲ ਨਿਭਾਇਆ ਹੈ। ਸੰਦੀਪ ਸਿੰਗਲਾ ਇੱਕ ਟਕਸਾਲੀ ਕਾਂਗਰਸੀ ਪਰਿਵਾਰ ਵਿੱਚੋਂ ਹਨ। ਉਨਾਂ੍ਹ ਦੇ ਤਾਇਆ ਸੁਰਿੰਦਰ ਸਿੰਗਲਾ ਸਾਬਕਾ ਵਿੱਤ ਮੰਤਰੀ ਪੰਜਾਬ ਰਹਿ ਚੁੱਕੇ ਹਨ, ਜਿਸ ਕਾਰਨ ਪਾਰਟੀ ਨੇ ਹੁਣ ਉਨਾਂ੍ਹ ਨੂੰ ਇਕ ਹੋਰ ਅਹਿਮ ਜ਼ਿੰਮੇਵਾਰੀ ਸੌਂਪੀ ਹੈ।