
Patiala News
0
ਪਟਿਆਲਾ ਤੋਂ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
- by Aaksh News
- May 9, 2024

ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਹਲਕਾ ਇੰਚਾਰਜਾਂ ਦੀ ਹਾਜ਼ਰੀ ’ਚ ਅੱਜ ਲੋਕ ਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਨ। ਉਹ ਆਪਣਾ ਕਾਫ਼ਿਲਾ ਛੋਟੀ ਬਾਰਾਂਦਰੀ ਤੋਂ ਲੈ ਕੇ ਚੱਲੇ ਤੇ ਫੁਹਾਰਾ ਚੌਕ ਹੁੰਦੇ ਹੋਏ 22 ਨੰਬਰ ਫਾਟਕ ਤੋਂ ਹੁੰਦੇ ਹੋਏ ਮਿੰਨੀ ਸਕੱਤਰੇਤ ਪੁੱਜੇ।