July 6, 2024 00:45:34
post

Jasbeer Singh

(Chief Editor)

Latest update

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ 31 ਹਜ਼ਾਰ ਵੋਟਾਂ ਨਾਲ ਜੇਤੂ ਕਰਾਰ

post-img

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ 1 ਜੂਨ ਨੂੰ ਮੁਕੰਮਲ ਹੋ ਗਈ ਹੈ। ਅੱਜ 4 ਜੂਨ ਨੂੰ ਦੇਸ਼ ਭਰ ਦੀਆਂ ਸੀਟਾਂ ਦੇ ਨਾਲ-ਨਾਲ ਫਤਹਿਗੜ ਸਾਹਿਬ ਲੋਕ ਸਭਾ ਸੀਟ ਦੇ ਨਤੀਜੇ ਆ ਰਹੇ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੀ ਗਿਣਤੀ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾ ਰਹੀ ਹੈ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਇੱਥੇ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਅਮਰ ਸਿੰਘ, ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ,ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਭਾਜਪਾ ਉਮੀਦਵਾਰ ਗੇਜਾ ਰਾਮ ਵਿਚ ਮੁਕਾਬਲਾ ਸੀ। ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋ ਗਈ । ਜਿਸ ਤੋਂ ਬਾਅਦ ਦੁਪਹਿਰ 1:30 PM ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਗਈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ 31 ਹਜ਼ਾਰ ਵੋਟਾਂ ਨਾਲ ਜੇਤੂ ਕਰਾਰ ਦਿੱਤੇ ਗਏ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਤੇ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਵੋਟਾਂ ਦੀ ਗਿਣਤੀ ਲਈ ਵਿਧਾਨ ਸਭਾ ਅਨੁਸਾਰ ਗਿਣਤੀ ਕੇਂਦਰ ਬਣਾਏ ਗਏ ਸਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

Related Post