post

Admin

(Chief Editor)

Punjab

ਫਤਿਹਗੜ੍ਹ ਚੂੜੀਆਂ ਵਿਖੇ ਕਾਂਗਰਸੀ ਕੌਂਸਲਰ ਦੇ ਚਾਚੇ ਨੂੰ ਮਾਰੀ ਗੋਲੀ

post-img

ਫਤਿਹਗੜ੍ਹ ਚੂੜੀਆਂ ਵਿਖੇ ਕਾਂਗਰਸੀ ਕੌਂਸਲਰ ਦੇ ਚਾਚੇ ਨੂੰ ਮਾਰੀ ਗੋਲੀ

ਬਟਾਲਾ, 31 ਅਗਸਤ 2026 : ਪੰਜਾਬ ਦੇ ਜਿਲਾ ਗੁਰਦੁਾਸਪੁਰ ਦੇ ਸ਼ਹਿਰ ਬਟਾਲਾ ਵਿਖੇ ਪੈਂਦੇ ਫਤਿਹਗੜ੍ਹ ਚੂੜੀਆਂ (Fatehgarh Churian) ਵਿਖੇ ਕਾਂਗਰਸੀ ਕੌਂਸਲਰ ਦੇ ਚਾਚੇ ਨੂੰ ਗੋਲੀ ਮਾਰ (Shoot) ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਿਅਕਤੀ ਜਿਸ ਦੇ ਮਾਰ ਦਿੱਤੀ ਗਈ ਗੋਲੀ

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਫ਼ਤਹਿਗੜ੍ਹ ਚੂੜੀਆਂ ’ਚ ਸੋਮਵਾਰ ਸਵੇਰੇ ਕਰੀਬ ਢਾਈ ਵਜੇ ਜੋ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ (Unidentified persons riding motorcycles) ਵਲੋਂ ਕਾਂਗਰਸੀ ਕੌਂਸਲਰ ਦੇ ਚਾਚੇ ਨੂੰ ਮੋਢੇ ਤੇ ਗੋਲੀ ਮਾਰ ਕੇ ਗੰਭੀਰ ਰੂਪ ਵਿਚ ਜਖਮੀ ਕਰ ਦਿੱਤਾ ਗਿਆ ਹੈ ਦੀ ਪਛਾਣ ਅਮਰਜੀਤ ਸਿੰਘ ਦਿਓ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਹਸਪਤਾਲ ਦਾਖਲ ਕਰਵਾਏ ਗਏ ਵਿਅਕਤੀ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਸਰਕਾਰੀ ਹਸਪਾਲ ਤੋਂ ਅੰਮ੍ਰਿਤਸਰ ਵਿਖੇ ਰੈਫਰ ਕੀਤਾ ਗਿਆ ਹੈ ।

ਪੁਲਸ ਨੇ ਮੌਕੇ 'ਤੇ ਪਹੁੰਚ ਕੀਤੀ ਘਟਨਾ ਦੀ ਜਾਂਚ ਸ਼ੁਰੂ

ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਸਬੰਧੀ ਪਤਾ ਚਲਦਿਆਂ ਹੀ ਫਤਿਹਗੜ੍ਹ ਚੂੜੀਆਂ ਦੇ ਡੀ. ਐਸ. ਪੀ. ਲਲਿਤ ਕੁਮਾਰ ਅਤੇ ਥਾਣਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਘਟਨਾਂ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਹਮਲਾਵਰਾਂ ਦੀ ਪਛਾਣ ਲਈ ਪੁਲਸ ਵਲੋਂ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਅਤੇ ਆਲੇ-ਦੁਆਲੇ ਖੇਤਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ।

ਕੀ ਆਖਿਆ ਡੀ. ਐਸ. ਪੀ. ਨੇ

ਡਿਪਟੀ ਸੁਪਰਡੈਂਟ ਆਫ ਪੁਲਸ (ਡੀ. ਐਸ. ਪੀ.) ਲਲਿਤ ਕੁਮਾਰ ਨੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਜਿਥੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਉਥੇ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਦੀ ਪਛਾਣ ਕਰਕੇ ਛੇਤੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਦਿਓ ਤੇ ਗੋਲੀ ਚਲਾਉਣ ਪਿੱਛੇ ਕਾਰਨਾਂ ਦੀ ਜਾਂਚ ਜਾਰੀ ਹੈ ।

Related Post

Instagram