post

Jasbeer Singh

(Chief Editor)

Patiala News

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਚ ਆਏ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਮਹੰਤ ਖਨੌੜਾ

post-img

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਚ ਆਏ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਮਹੰਤ ਖਨੌੜਾ -ਨੈਸ਼ਨਲ ਲਾ ਯੂਨੀਵਰਸਿਟੀ ਮਾਮਲੇ ਦੀ ਹੋਵੇ ਬਰੀਕੀ ਨਾਲ ਜਾਂਚ - ਮਹੰਤ ਖਨੌੜਾ ਨਾਭਾ 26 ਸਤੰਬਰ () ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਅੰਦਰ ਲੜਕੀਆਂ ਦੇ ਹੋਸਟਲ ਵਿੱਚ ਅੱਧੀ ਰਾਤ ਨੂੰ ਦਸਤਕ ਦੇਣ ਤੋਂ ਦੁਖੀ ਲੜਕੀਆਂ ਦੇ ਹੱਕ ਵਿੱਚ ਆਏ ਸਮੁੱਚੇ ਵਿਦਿਆਰਥੀਆਂ ਨੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਜਿਸ ਦੇ ਹੱਕ ਵਿੱਚ ਹਾਂ ਦਾ ਨਾਰਾ ਮਾਰਦੇ ਹੋਏ ਪੰਜਾਬ ਕਾਂਗਰਸ ਜਿਲਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ ਨੇ ਵੀ ਸਮੁੱਚੇ ਵਿਦਿਆਰਥੀਆਂ ਨੂੰ ਕਾਂਗਰਸ ਪਾਰਟੀ ਵੱਲੋਂ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ ਉੱਥੇ ਹੀ ਮਹੰਤ ਹਰਵਿੰਦਰ ਖਨੌੜਾ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਦੇਖ ਚੱਲ ਰਹੇ ਪ੍ਰਦਰਸ਼ਨ ਨੂੰ ਕਾਂਗਰਸ ਦੀ ਨੈਸ਼ਨਲ ਮਹਿਲਾ ਵਿੰਗ ਦੀ ਆਗੂ ਪ੍ਰਿਅੰਕਾ ਗਾਂਧੀ ਨੇ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਸਮਰਥਨ ਦਾ ਐਲਾਨ ਕਰ ਦਿੱਤਾ ਹੈ ਜਿਸ ਨੂੰ ਲੈ ਕੇ ਇਹ ਮਾਮਲਾ ਹੁਣ ਦਿਨੋ ਦਿਨ ਹੋਰ ਤੁਲ ਫੜਦਾ ਜਾ ਰਿਹਾ ਜਿਸ ਸਬੰਧੀ ਗੱਲਬਾਤ ਕਰਦੇ ਹੋਏ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ ਨੇ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਹੜੇ ਵੀ ਵਿਅਕਤੀ ਹੋਸਟਲ ਅੰਦਰ ਆਉਂਦੇ ਹਨ ਉਹਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਮੁੜ ਤੋਂ ਕੋਈ ਵੀ ਵਿਅਕਤੀ ਅਜਿਹੀ ਘਿਣਾਉਣੀ ਹਰਕਤ ਨਾ ਕਰ ਸਕੇ ਉਹਨਾਂ ਕਿਹਾ ਕਿ ਵਿਦਿਆਰਥੀ ਵਰਗ ਨਾਲ ਕਾਂਗਰਸ ਪਾਰਟੀ ਡਟ ਕੇ ਨਾਲ ਖੜੀ ਹੈ ਜੋ ਵੀ ਵਿਦਿਆਰਥੀ ਵਰਗ ਕਾਂਗਰਸ ਪਾਰਟੀ ਦੀ ਡਿਊਟੀ ਲਗਾਏਗਾ ਉਸ ਤੇ ਪੂਰਾ ਪਹਿਰਾ ਦੇ ਕੇ ਵਿਦਿਆਰਥੀ ਵਰਗ ਨੂੰ ਇਨਸਾਫ ਦਵਾਇਆ ਜਾਵੇਗਾ ਉਨ੍ਹਾਂ ਕਿਹਾ, ਕਿ ਜਿੱਥੇ ਅਧਿਕਾਰੀਆਂ ਨੂੰ ਅਨੁਸ਼ਾਸਨ ਕਾਇਮ ਰੱਖਣਾ ਹੁੰਦਾ ਹੈ, ਉਥੇ ਜੀ, ਕਿਸੇ ਨੂੰ ਵੀ ਵਿਦਿਆਰਥੀਆਂ ਦੀ ਨਿੱਜਤਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ

Related Post