
ਕਾਂਗਰਸ ਹਾਈਕਮਾਨ ਵੱਲੋਂ ਅਸ਼ਵਨੀ ਗੁਪਤਾ ਨੂੰ ਹਲਕਾ ਘਨੌਰ ਦਾ ਕੋਆਰਡੀਨੇਟਰ ਲਗਾਇਆ
- by Jasbeer Singh
- June 11, 2025

ਕਾਂਗਰਸ ਹਾਈਕਮਾਨ ਵੱਲੋਂ ਅਸ਼ਵਨੀ ਗੁਪਤਾ ਨੂੰ ਹਲਕਾ ਘਨੌਰ ਦਾ ਕੋਆਰਡੀਨੇਟਰ ਲਗਾਇਆ - ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੀਤਾ ਨਿੱਘਾ ਸਵਾਗਤ ਘਨੌਰ, 11 ਜੂਨ : ਕਾਂਗਰਸ ਹਾਈਕਮਾਨ ਵੱਲੋਂ ਅਸ਼ਵਨੀ ਗੁਪਤਾ ਨਗਰ ਕੌਂਸਲ ਪ੍ਰਧਾਨ ਸਮਾਣਾ ਨੂੰ ਹਲਕਾ ਘਨੌਰ ਦਾ ਕੋਆਰਡੀਨੇਟਰ ਲਗਾਇਆ ਗਿਆ। ਜਿਨ੍ਹਾਂ ਦਾ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਜਲਾਲਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਬੇਹਤਰੀ ਲਈ ਅਸੀਂ ਇਸ ਨਿਯੁਕਤੀ ਤੇ ਸ਼ੁਭਕਾਮਨਾਵਾਂ ਦਿੰਦੇ ਹਾਂ ਅਤੇ ਹਲਕਾ ਘਨੌਰ ਦੀ ਸਮੂਹ ਟੀਮ ਵਲੋਂ ਨਵ ਨਿਯੁਕਤ ਕੋਆਰਡੀਨੇਟਰ ਦਾ ਸਿਰੋਪਾਉ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਲੁਧਿਆਣਾ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਇਥੋਂ ਦੇ ਮੁਹੱਲਿਆਂ ਵਿਚ ਡੋਰ ਟੂ ਡੋਰ ਕਾਪੇਂਨ ਕੀਤੀ ਜਾ ਰਹੀ ਹੈ। ਜਿਸ ਨੂੰ ਇਥੋਂ ਦੇ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ 'ਚ ਪਾਰਟੀ ਪ੍ਰਤੀ ਉਤਸ਼ਾਹ ਦੇਖ ਨੂੰ ਮਿਲ ਰਿਹਾ ਹੈ ਅਤੇ ਲੋਕ ਮੁੜ ਤੋਂ ਕਾਂਗਰਸ ਪਾਰਟੀ ਨੂੰ ਯਾਦ ਕਰਨ ਲੱਗ ਪਏ ਹਨ। ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਸਰਪੰਚ ਦਰਸ਼ਨ ਸਿੰਘ ਮੰਡੌਲੀ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਚਮਾਰੂ, ਗੁਰਧਿਆਨ ਸਿੰਘ, ਨਰਿੰਦਰਪਾਲ ਸਿੰਘ ਪਬਰੀ, ਰਿਟਾਇਰ ਇੰਸਪੈਕਟਰ ਪ੍ਰੇਮ ਸਿੰਘ ਸਲੇਮਪੁਰ ਸ਼ੇਖਾਂ ਆਦਿ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਮੌਜੂਦ ਸਨ ।