Punjab
0
ਕਾਂਗਰਸ ਹਾਈਕਮਾਂਡ ਨੇ ਦਿੱਤੀ ਪ੍ਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ
- by Jasbeer Singh
- November 12, 2025
ਕਾਂਗਰਸ ਹਾਈਕਮਾਂਡ ਨੇ ਦਿੱਤੀ ਪ੍ਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ ਜਲੰਧਰ, 12 ਨਵੰਬਰ 2025 : ਕੁਲ ਹਿੰਦ ਕਾਂਗਰਸ ਵਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ ਨਿਯੁਕਤ ਕਰਕੇ ਇਕ ਹੋਰ ਜਿੰਮੇਵਾਰੀ ਦੇ ਦਿੱਤੀ ਹੈ। ਵਿਧਾਇਕ ਪਰਗਟ ਸਿੰਘ ਵੱਲੋਂ ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।ਜ਼ਿਕਰਯੋਗ ਹੈ ਕਿ ਪਰਗਟ ਸਿੰਘ ਪਹਿਲਾਂ ਉਤਰਾਖੰਡ ਦੀ ਵੀ ਜ਼ਿੰਮੇਵਾਰੀ ਸੰਭਾਲ ਰਹੇ ਸਨ।ਪੰਜਾਬ ਅਤੇ ਉਤਰਾਖੰਡ ਵਿੱਚ ਇੱਕੋ ਸਮੇਂ ਚੋਣਾਂ ਹੋਣ ਕਾਰਨ, ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

