post

Admin

(Chief Editor)

National

ਕਾਂਗਰਸੀ ਨੇਤਾ ਤੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਹੋਈ ਮੌਤ

post-img

ਕਾਂਗਰਸੀ ਨੇਤਾ ਤੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਹੋਈ ਮੌਤ

ਨਵੀਂ ਦਿੱਲੀ, 20 ਅਗਸਤ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਕਾਂਗਰਸੀ ਨੇਤਾ ਤੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ (Sajjan Kumar) ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਮਰਨ ਤੋਂ ਬਾਅਦ ਲਿਆਂਦਾ ਗਿਆ ਸੀ ਹਸਪਤਾਲ

ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ (Former Member of Parliament) ਅਤੇ ਨੇਤਾ ਸੱਜਣ ਕੁਮਾਰ ਜਿਸ ਦਾ ਦੇਹਾਂਤ ਹੋ ਗਿਆ ਹੈ ਨੂੰ ਮਰਨ ਤੋਂ ਬਾਅਦ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ । ਦੱਸਣਯੋਗ ਹੈ ਕਿ ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ (Anti-Sikh riots) ਨਾਲ ਸਬੰਧਤ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ ।

Related Post

Instagram