post

Jasbeer Singh

(Chief Editor)

Latest update

ਕਾਂਗਰਸੀ ਵਿਧਾਇਕ ਕੋਟਲੀ ਨੂੰ ਪੰਜਾਬ ਸਕੱਤਰੇਤ ’ਚ ਦਾਖਲ ਹੋਣ ਤੋਂ ਰੋਕਿਆ

post-img

ਕਾਂਗਰਸੀ ਵਿਧਾਇਕ ਕੋਟਲੀ ਨੂੰ ਪੰਜਾਬ ਸਕੱਤਰੇਤ ’ਚ ਦਾਖਲ ਹੋਣ ਤੋਂ ਰੋਕਿਆ ਚੰਡੀਗੜ੍ਹ, : ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਅੱਜ ਦੁਪਹਿਰ ਸਮੇਂ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿੱਚ ਕਥਿਤ ਤੌਰ ’ਤੇ ਦਾਖਲ ਹੋਣ ਤੋਂ ਰੋਕਿਆ ਗਿਆ। ਇਸ ਮੌਕੇ ਵਿਧਾਇਕ ਸੁਖਵਿੰਦਰ ਕੋਟਲੀ ਨੇ ਸੁਰੱਖਿਆ ਕਰਮੀਆਂ ਤੋਂ ਗੇਟ ਬੰਦ ਕਰਨ ਦਾ ਵਾਰ-ਵਾਰ ਕਾਰਨ ਪੁੱਛਦੇ ਰਹੇ, ਪਰ ਸੁਰੱਖਿਆ ਕਰਮੀ ਕੁਝ ਨਾ ਦੱਸ ਸਕੇ । ਸੁਰੱਖਿਆ ਕਰਮੀਆਂ ਦਾ ਕਹਿਣਾ ਸੀ ਕਿ ਉੱਚ ਅਧਿਕਾਰੀਆਂ ਨੇ ਆਦੇਸ਼ ਦਿੱਤੇ ਹਨ। ਹਾਲਾਂਕਿ ਸੁਰੱਖਿਆ ਕਰਮੀਆਂ ਵੱਲੋਂ ਕੋਟਲੀ ਨੂੰ ਰੋਕਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸ੍ਰੀ ਕੋਟਲੀ ਨੇ ਇਕ ਵਿਧਾਇਕ ਨੂੰ ਸਕੱਤਰੇਤ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ ਕੀਤੀ। ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਦੋਸ਼ ਲਗਾਇਆ ਕਿ ਅੱਜ ਸਕੱਤਰੇਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਏ ਹੋਏ ਸਨ । ਇਸੇ ਕਰਕੇ ਉਨ੍ਹਾਂ ਨੂੰ ਸਕੱਤਰੇਤ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ। ਉਹ ਇਹ ਮਸਲਾ ਵਿਧਾਨ ਸਭਾ ਵਿੱਚ ਵੀ ਜ਼ਰੂਰ ਚੁੱਕਣਗੇ । ਉਨ੍ਹਾਂ ਕਿਹਾ ਕਿ ਉਹ ਲੋਕਾਂ ਵੱਲੋਂ ਚੁਣ ਕੇ ਭੇਜੇ ਗਏ ਹਨ, ਉਹ ਲਗਾਤਾਰ ਸੂਬਾ ਸਰਕਾਰ ਦੀ ਲੋਕ ਵਿਰੋਧੀ ਗਤੀਵੀਧੀਆਂ ਦਾ ਵਿਰੋਧ ਕਰਦੇ ਹਨ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਤਾਨਾਸ਼ਾਹ ਵਤੀਰਾ ਵਰਤ ਰਹੀ ਹੈ, ਪਰ ਉਹ ਚੁੱਪ ਬੈਠਣ ਵਾਲੇ ਨਹੀਂ ਹਨ । ਸ੍ਰੀ ਕੋਟਲੀ ਨੇ ਕਿਹਾ ਕਿ ਉਹ ਅੱਜ ਦੀ ਘਟਨਾ ਨੂੰ ਜ਼ੋਰ-ਸ਼ੋਰ ਨਾਲ ਚੁੱਕਣਗੇ। ਇਸ ਬਾਰੇ ‘ਆਪ’ ਨੇ ਆਗੂਆਂ ਨੇ ਕੁਝ ਵੀ ਟਿੱਪਣੀ ਕਰਨ ਤੋਂ ਗੁਰੇਜ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ ।

Related Post