Latest update
0
ਕਾਂਗਰਸੀ ਐਮ. ਪੀ. ਨੇ ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ
- by Jasbeer Singh
- December 9, 2025
ਕਾਂਗਰਸੀ ਐਮ. ਪੀ. ਨੇ ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸਿੱਧੂ ਨੇ ਰੰਧਾਵਾ ਤੇ ਕੀ ਦੋਸ਼ ਲਗਾਇਆ ਸੀ ਨਵਜੋਤ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ ਤੇ ਦੋਸ਼ ਲਗਾਇਆ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧ ਹਨ ਅਤੇ ਰੰਧਾਵਾ ਨੇ ਰਾਜਸਥਾਨ ਵਿੱਚ ਪੈਸੇ ਲਈ ਟਿਕਟਾਂ ਵੇਚੀਆਂ ਸਨ, ਜਿਸ ਕਾਰਨ ਕਾਂਗਰਸ ਦੀ ਹਾਰ ਹੋਈ । ਜਿਸਦੇ ਜਵਾਬ ਵਿੱਚ ਰੰਧਾਵਾ ਨੇ ਇੱਕ ਕਾਨੂੰਨੀ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਅਤੇ ਮੁਆਫੀ ਨਾ ਮੰਗੇ ਜਾਣ ਦੀ ਸੂਰਤ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਆਖਿਆ ਹੈ।
