
ਕਾਂਗਰਸ ਪਾਰਟੀ ਨੇ ਨਰਿੰਦਰ ਲਾਲੀ ਨੂੰ ਦੋ ਵਿਧਾਨ ਸਭਾ ਹਲਕਿਆਂ ਦਾ ਆਬਜਰਵਰ ਨਿਯੁਕਤ ਕੀਤਾ Congress party appoints Na
- by Jasbeer Singh
- July 21, 2025

ਕਾਂਗਰਸ ਪਾਰਟੀ ਨੇ ਨਰਿੰਦਰ ਲਾਲੀ ਨੂੰ ਦੋ ਵਿਧਾਨ ਸਭਾ ਹਲਕਿਆਂ ਦਾ ਆਬਜਰਵਰ ਨਿਯੁਕਤ ਕੀਤਾ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਨਰਿੰਦਰ ਲਾਲੀ ਪਟਿਆਲਾ, 21 ਜੁਲਾਈ 2025 : ਕਾਂਗਰਸ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੌਣਾਂ ਦੇ ਮੱਦੇਨਜ਼ਰ ਸੀਨੀਅਰ ਕਾਂਗਰਸੀ ਆਗੂ ਅਤੇ ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦੇ ਸਾਬਕਾ ਪ੍ਰਧਾਨ ਬੇਦਾਗ ਅਤੇ ਸਾਫ਼ ਛਵੀ ਦੇ ਮਾਲਕ ਨਰਿੰਦਰ ਪਾਲ ਲਾਲੀ ਨੂੰ ਪੰਜਾਬ ਦੇ ਦੋ ਅਹਿਮ ਵਿਧਾਨ ਸਭਾ ਹਲਕਿਆਂ ਸ਼ਤਰਾਣਾ ਅਤੇ ਸਮਾਣਾ ਦਾ ਆਬਜਰਵਰ ਨਿਯੁਕਤ ਕੀਤਾ ਹੈ। ਨਿਯੁਕਤੀ ਦੀ ਖਬਰ ਮਿਲਦੇ ਹੀ ਲਾਲੀ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਨਰਿੰਦਰ ਲਾਲੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਦੇ ਪ੍ਰਭਾਰੀ ਭੂਪੇਸ਼ ਬਘੇਲ ਸਮੇਤ ਸਮੁੱਚੀ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਹੋਈ ਇਸ ਅਹਿਮ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ। ਇਸ ਮੌਕੇ ਕਈ ਕਾਂਗਰਸੀ ਆਗੂਆਂ ਨੇ ਕਿਹਾ ਕਿ ਲਾਲੀ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨੇ ਇੱਕ ਵੱਡੀ ਅਤੇ ਅਹਿਮ ਜਿੰਮੇਵਾਰੀ ਦੇਕੇ ਉਨ੍ਹਾਂ ਨੂੰ ਨਿਵਾਜਿਆ ਹੈ। ਜਿਸ ਲਈ ਉਹ ਸਮੁੱਚੀ ਕਾਂਗਰਸੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।