post

Jasbeer Singh

(Chief Editor)

Punjab

ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਭਾਰਤ ਭੂਸ਼ਣ ਆਸ਼ੂ ਦੀ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

post-img

ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਭਾਰਤ ਭੂਸ਼ਣ ਆਸ਼ੂ ਦੀ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ ਭਰਵੀਂ ਮੀਟਿੰਗ ਵਿੱਚ ਵੱਖ ਵੱਖ ਆਗੂਆਂ ਨੂੰ ਸੌਂਪੀ ਚੋਣ ਕੰਪੇਨ ਦੀ ਜ਼ਿੰਮੇਵਾਰੀ ਲੁਧਿਆਣਾ : ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਪੱਛਮੀ ਤੋਂ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਮੈਂਬਰ ਪਾਰਲੀਮੈਂਟ, ਵਿਧਾਇਕ,ਸਾਬਕਾ ਵਿਧਾਇਕ ਅਤੇ ਯੁਵਾ ਆਗੂਆਂ ਨੇ ਹਲਕੇ ਦੀ ਜ਼ਿੰਮੇਵਾਰੀ ਲੈ ਕੇ ਡਿਊਟੀਆਂ ਸੰਭਾਲ ਲਈਆਂ ਹਨ । ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਹੋਈ ਇੱਕ ਵਿਸ਼ਾਲ ਮੀਟਿੰਗ ਦੌਰਾਨ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਐਮ ਪੀ ਗੁਰਜੀਤ ਸਿੰਘ ਔਜਲਾ ਨੇ ਵੱਖ ਵੱਖ ਆਗੂਆਂ ਨੂੰ ਵਾਰਡ ਪੱਧਰ ਤੇ ਜ਼ਿੰਮੇਵਾਰੀ ਸੌਂਪੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਲੁਧਿਆਣਾ ਪੱਛਮੀ ਹਲਕੇ ਦੀ ਇਹ ਉੱਪ ਚੋਣ ਕਾਂਗਰਸ ਲਈ ਵੱਡੇ ਵੱਕਾਰ ਵਾਲੀ ਸੀਟ ਹੈ । ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ , ਖੁਸ਼ਹਾਲੀ , ਸਦਭਾਵਨਾ ਤੇ ਭਾਈਚਾਰਕ ਸਾਂਝ ਦੀ ਮੁੱਦਈ ਰਹੀ ਹੈ । ਕਾਂਗਰਸ ਨੇ ਹਮੇਸ਼ਾ ਪੰਜਾਬ , ਪੰਜਾਬੀਆਂ ਤੇ ਪੰਜਾਬੀਅਤ ਦੀ ਤਰੱਕੀ ਲਈ ਯਤਨ ਕੀਤੇ ਹਨ । ਐਮ ਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਸੀਟ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਦੋ ਵਾਰੀ ਚੋਣ ਜਿੱਤ ਚੁੱਕੇ ਹਨ ਅਤੇ ਇਸ ਵਾਰ ਵੱਡੇ ਮਾਰਜਿਨ ਨਾਲ ਇਹ ਚੋਣ ਜਿੱਤਣ ਲਈ ਦਿਨ ਰਾਤ ਇੱਕ ਕਰ ਦਿੱਤਾ ਜਾਵੇਗਾ ਤੇ ਸਾਰੀ ਕਾਂਗਰਸ ਇਕਜੁੱਟ ਹੋ ਕੇ ਇਹ ਚੋਣ ਲੜੇਗੀ । ਇਸ ਮੌਕੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਸੂਬੇ ਭਰ ਤੋਂ ਚੋਣ ਮੁਹਿੰਮ ਦੀ ਜ਼ਿੰਮੇਵਾਰੀ ਲੈਣ ਵਾਲੇ ਸਾਰੇ ਹੀ ਸੀਨੀਅਰ ਆਗੂਆਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ । ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਉਹ ਯਕੀਨ ਦਿਵਾਉਂਦੇ ਹਨ ਕਿ ਹਲਕੇ ਦੇ ਵਿਕਾਸ ਅਤੇ ਤਰੱਕੀ ਲਈ ਉਹ ਹਮੇਸ਼ਾ ਹਾਜ਼ਰ ਰਹਿਣਗੇ । ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਆਮ ਲੋਕਾਂ ਨੂੰ ਡਰਾਉਣ ਅਤੇ ਧਮਕਾਉਣ ਦੀ ਨੀਤੀ ਅਪਨਾ ਕੇ ਲੋਕਤੰਤਰ ਢਾਂਚੇ ਨੂੰ ਤਬਾਹ ਕਰਨਾ ਚਾਹੁੰਦੀ ਹੈ ਜੋ ਕਾਂਗਰਸ ਪਾਰਟੀ ਕਦੇ ਨਹੀਂ ਹੋਣ ਦੇਵੇਗੀ । ਇਸ ਮੀਟਿੰਗ ਵਿੱਚ ਹੋਰ ਪਤਵੰਤੇ ਸੱਜਣਾਂ ਤੋਂ ਇਲਾਵਾ ਰਾਣਾ ਗੁਰਜੀਤ ਸਿੰਘ ਵਿਧਾਇਕ, ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਸ੍ਰੀਮਾਨ ਮੁਹੰਮਦ ਸਦੀਕ ਸਾਬਕਾ ਮੈਂਬਰ ਪਾਰਲੀਮੈਂਟ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ, ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ, ਰਾਜ ਕੁਮਾਰ ਵੇਰਕਾ ਸਾਬਕਾ ਵਿਧਾਇਕ, ,ਸ਼ਾਮ ਸੁੰਦਰ ਅਰੋੜਾ ਸਾਬਕਾ ਮੰਤਰੀ , ਪਰਗਟ ਸਿੰਘ ਸਾਬਕਾ ਵਿਧਾਇਕ, ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ, ਜੁਗਲ ਕਿਸ਼ੋਰ ਸ਼ਰਮਾ ਸਾਬਕਾ ਵਿਧਾਇਕ,ਅੰਗਦ ਸੈਣੀ ਸਾਬਕਾ ਵਿਧਾਇਕ,ਵਿਕਰਮ ਮੋਫਰ , ਦਿਨੇਸ਼ ਬੱਸੀ , ਵਿਕਾਸ ਸੋਨੀ , ਰਾਜਾ ਗਿੱਲ ਸਮਰਾਲਾ,ਡਾ. ਅੱਛਰ ਸ਼ਰਮਾ , ਦਲਜੀਤ ਗਿਲਜੀਆਂ , ਈਸ਼ਵਰਜੋਤ ਚੀਮਾ ਅਤੇ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਵੀ ਮੌਜੂਦ ਸਨ ।

Related Post