post

Jasbeer Singh

(Chief Editor)

Patiala News

2027 ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ : ਸੰਜੀਵ ਕਾਲੂ

post-img

2027 ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ : ਸੰਜੀਵ ਕਾਲੂ ਜੇਲ ਭੇਜਣ ਦੇ ਬਾਵਜੂਦ ਕਾਲੂ ਦੀ ਪਤਨੀ ਦਾ ਚੋਣ ਜਿੱਤਣਾ ਸੱਚਾਈ ਦੀ ਜਿੱਤ : ਭਾਰਤ ਭੂਸ਼ਣ ਨਾਭਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਹਾਲ ਹੀ ਵਿਚ ਜੇਲ ਤੋਂ ਰਿਹਾਅ ਹੋਣ ਤੇ ਜਿ਼ਲਾ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਦੇ ਨਾਲ ਸਵਾਗਤ ਕੀਤਾ ਹੈ। ਸੰਜੀਵ ਸ਼ਰਮਾ ਕਾਲੂ ਨੇ ਆਖਿਆ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ ਕਿਉਂਕਿ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਧਾਂਦਲੀਆਂ ਦੇ ਬਾਵਜੂਦ ਵੀ ਪੰਜਾਬ ਦੇ ਕੁੱਝ ਨਗਰ ਨਿਮ ਵਿਚ ਕਾਂਗਰਸ ਨੇ ਆਪਣਾ ਕਬਜ਼ਾ ਕੀਤਾ ਹੈ, ਜਿਸ ਤੋਂ ਸਪੱਸ਼ਟ ਹੈਕਿ 2027 ਵਿਚ ਕਾਂਗਰਸ ਦੀਹੀ ਸਰਕਾਰ ਬਣੇਗੀ।ਇਸ ਮੌਕੇ ਭਾਰਤ ਭੂਸ਼ਣ ਆਸ਼ੂ ਦੇ ਨਾਲ ਸਾਬਕਾ ਮੰਤਰੀ ਪੰਜਾਬ ਸਰਕਾਰ ਪ੍ਰਗਟ ਸਿੰਘ, ਕੌਮੀ ਸਕੱਤਰ ਕਾਂਗਰਸ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ, ਕੁਸ਼ਦਲਪੀ ਸਿੰਘ ਕਿੱਕੀ ਢਿੱਲੋਂ, ਬਰਿੰਦਰ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਯੂਥ ਕਾਂਗਰਸ, ਖੁਸ਼ਬਾਜ ਸਿੰਘ ਜਟਾਣਾ, ਈਸ਼ਵਰਜੋਤ ਸਿੰਘ ਚੀਮਾ ਮੌਜੂਦ ਰਹੇ।ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਇਸੇ ਵਿਚ ਹੀ ਸ਼ਾਮਲ ਪਟਿਆਲਾ ਦੇਜਿ਼ਲਾ ਯੂਥ ਕਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੇ ਖਿਲਾਫ ਦਰਜ ਕੇਸ ਤੋਂ ਬਾਅਦ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਸੀ ਪਰ ਇਸਦੇ ਬਾਵਜੂਦ ਵੀ ਉਨ੍ਹਾਂ ਦੀ ਪਤਨੀ ਨੇ ਚੋਣ ਜਿੱਤੀ ਹੈ, ਜਿਸਦੇ ਚਲਦਿਆਂ ਸਪੱਸ਼ਅ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ ਪਿੱਛੇ ਧੱਕ ਰਹੇ ਹਨ ਅਤੇ ਕਾਂਗਰਸ ਨੂ ਅੱਗੇ ਲਿਆਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਦੇ ਨਾਲ ਸੰਤ ਬਾਂਗਾ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਪਟਿਆਲਾ, ਸੇਵਕ ਸਿੰਘ ਝਿੱਲ ਸਾਬਕਾ ਕੌਂਸਲਰ, ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ, ਭੁਪੇਸ਼ ਤਿਵਾਰੀ ਸਾਬਕਾ ਕੌਂਸਲਰ ਅਤੇ ਰਿਧਮ ਸ਼ਰਮਾ ਸ਼ਾਮਲ ਸਨ।

Related Post