
ਹਲਕਾ ਵਿਧਾਇਕ ਦੇਵ ਮਾਨ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਕੀਤਾ ਮੌਕੇ ਤੇ ਹੱਲ
- by Jasbeer Singh
- August 31, 2024

ਹਲਕਾ ਵਿਧਾਇਕ ਦੇਵ ਮਾਨ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਕੀਤਾ ਮੌਕੇ ਤੇ ਹੱਲ ਨਾਭਾ 31 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਭਰ ਵਿੱਚ ਜੱਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਅੱਜ ਪਿੰਡ ਅਤੇ ਸ਼ਹਿਰ ਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਨੂੰ ਲੈ ਕੇ ਨਾਲ ਮੁਲਾਕਾਤ ਕੀਤੀ ਅਤੇ ਮੌਕੇ ਤੇ ਹੀ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਗਿਆ ਹੈ ਅਤੇ ਬਾਕੀ ਸਮੱਸਿਆਵਾਂ ਦਾ ਹੱਲ ਲਈ ਭਰੋਸਾ ਦਿੱਤਾ ਗਿਆ ਹੈ। ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਆਦੇਸ਼ਾਂ ਮੁਤਾਬਿਕ ਕਿਸੇ ਵੀ ਹਲਕਾ ਵਾਸੀ ਨੂੰ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਫਲ ਮੌਕੇ ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਸੁਪੀਰਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰਾਂ ਵਲੋਂ ਲੋਕ ਹਿੱਤ ਲਈ ਵਧੀਆ ਫੈਸਲੇ ਲਏ ਗਏ ਹਨ ਅਤੇ ਪਾਰਟੀ ਦਾ ਘੇਰਾ ਪੂਰਾ ਦੇਸ਼ ਅੰਦਰ ਵਿਸ਼ਾਲ ਹੋਇਆ ਹੈ। ਪੰਜਾਬ ਸਰਕਾਰ ਵਲੋਂ ਲੋਕ ਹਿੱਤ ਦੇ ਫੈਸਲਿਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ 600 ਯੂਨਿਟ ਬਿਜਲੀ ਦੇ ਮਾਫ ਕਰਨ ਨਾਲ ਕਰੀਬ 90 ਫੀਸਦ ਚੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ, ਜੋ ਲੋਕਾਂ ਲਈ ਬਹੁਤ ਵੱਡੀ ਆਰਥਿਕ ਰਾਹਤ ਵਾਲੀ ਗੱਲ ਹੈ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਘਰਾਂ ਤੱਕ ਮੈਡੀਕਲ ਸੇਵਾਵਾਂ ਪੂਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਨੋਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਪਿਛਲੇ ਦਿਨਾਂ ਵਿੱਚ ਕੱਚੇ ਅਧਿਆਪਕਾਂ ਦੀ ਸੇਵਾਵਾਂ ਰੈਗੂਲਰ ਕਰਕੇ ਉਨਾਂ ਦੀਆਂ ਤਨਖਾਹਾਂ ਡਬਲ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤਾ ਗਿਆ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਤਜਿੰਦਰ ਖਹਿਰਾ, ਜਸਵੀਰ ਸਿੰਘ ਛਿੰਦਾ, ਮਨਪ੍ਰੀਤ ਸਿੰਘ ਕਾਲੀਆ, ਭੁਪਿੰਦਰ ਸਿੰਘ ਕਲਰ ਮਾਜਰੀ, ਆਦਿ ਹਾਜਰ ਸਨ।