post

Admin

(Chief Editor)

Punjab

ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ

post-img

ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ ਚੰਡੀਗੜ੍ਹ, 10 ਜੂਨ 2026 : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਡਿਪੂਆਂ `ਤੇ ਗੇਟ ਰੈਲੀਆਂ (Gate rallies) ਕਰਦਿਆਂ ਚੱਕਾ ਜਾਮ ਕੀਤਾ ਗਿਆ ਹੈ । ਕੀ ਚਿਤਾਵਨੀ ਦਿੱਤੀ ਹੈ ਮੁਲਾਜਮ ਆਗੂਆਂ ਨੇ ਮੁਲਾਜ਼ਮ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਅੱਜ ਹੀ ਉਨ੍ਹਾਂ ਦੀਆਂ ਹੱਕੀ ਮੰਗਾਂ `ਤੇ ਗੌਰ ਨਾ ਕੀਤਾ ਤਾਂ ਆਉਣ ਵਾਲੀ 22, 23 ਅਤੇ 24 ਜੂਨ ਨੂੰ ਲਗਾਤਾਰ ਤਿੰਨ ਦਿਨ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ (Strike) ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵੀ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ।ਕੀ ਆਖਿਆ ਯੂਨੀਅਨ ਦੇ ਸੂਬਾਈ ਪ੍ਰਧਾਨ ਨੇ ਕੰਟਰੈਕਟ ਵਰਕਰਜ਼ ਯੂਨੀਅਨ (Contract Workers Union) ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਦਾ ਸਮਾਂ ਹੋ ਚੁੱਕਾ ਹੈ ਪਰ ਮੁਲਾਜ਼ਮਾਂ ਦੀਆਂ ਮੰਗਾਂ ਅੱਜ ਵੀ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ । ਉਨ੍ਹਾਂ ਦੋਸ਼ ਲਾਇਆ ਕਿ ਇਸ ਸਰਕਾਰ ਨੇ ਵੀ ਪਿਛਲੀਆਂ ਸਰਕਾਰਾਂ ਦੇ ਨਕਸ਼ੇ-ਕਦਮਾਂ `ਤੇ ਚੱਲਦਿਆਂ ਸਿਰਫ਼ ਆਪਣੇ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਸਤੇ ਹੀ ਕੰਮ ਕੀਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਵਤੀਰੇ ਕਰਕੇ ਟਰਾਂਸਪੋਰਟ ਵਿਭਾਗ ਦੇ ਕਾਮਿਆਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ।ਕੀ ਕੀ ਦੋਸ਼ ਲਗਾਏ ਗਏ ਯੂਨੀਅਨ ਪ੍ਰਧਾਨ ਵਲੋਂ ਯੂਨੀਅਨ ਪ੍ਰਧਾਨ ਨੇ ਇੱਕ ਹੋਰ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹਾਂ ਦੇ ਅੰਦਰ ਬੰਦ ਰੱਖਿਆ ਗਿਆ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਜਮਹੂਰੀਅਤ ਦਾ ਘਾਣ ਹੈ । ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ ।ਕਿਹੜੀਆਂ ਕਿਹੜੀਆਂ ਮੰਗਾਂ ਹਨ ਮੁਲਾਜਮਾਂ ਦੀਆਂ ਗੇਟ ਰੈਲੀਆਂ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਅੱਗੇ ਹੇਠ ਲਿਖੀਆਂ ਮੁੱਖ ਮੰਗਾਂ ਨੂੰ ਤੁਰੰਤ ਪੂਰਾ ਕਰਨ `ਤੇ ਜ਼ੋਰ ਦਿੱਤਾ । ਟਰਾਂਸਪੋਰਟ ਵਿਭਾਗ (Transport Department) ਵਿੱਚ ਚਲਾਈ ਜਾ ਰਹੀ ਨਿੱਜੀ ਕਿਲੋਮੀਟਰ ਸਕੀਮ ਨੂੰ ਤੁਰੰਤ ਰੱਦ ਅਤੇ ਖ਼ਤਮ ਕੀਤਾ ਜਾਵੇ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸਮੂਹ ਕੰਟਰੈਕਟ ਵਰਕਰਾਂ ਨੂੰ ਬਿਨਾਂ ਦੇਰੀ ਪੱਕਾ ਕੀਤਾ ਜਾਵੇ ਅਤੇ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਾਥੀ ਕਰਮਚਾਰੀਆਂ ਨੂੰ ਤੁਰੰਤ ਜੇਲ੍ਹਾਂ ਵਿੱਚੋਂ ਰਿਹਾਅ ਕੀਤਾ ਜਾਵੇ ਸ਼ਾਮਲ ਹਨ ।

Related Post

Instagram