
ਰਾਜਿੰਦਰਾ ਹਸਪਤਾਲ ਦੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ - ਰਾਜੇਸ਼ ਗੋਲੂ

ਰਾਜਿੰਦਰਾ ਹਸਪਤਾਲ ਦੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ - ਰਾਜੇਸ਼ ਗੋਲੂ ਪਟਿਆਲਾ, 5 ਜੂਨ :- ਅੱਜ ਇਥੇ ਦਰਜਾ ਚਾਰ (ਕੱਚੇ ਪੱਕੇ) ਕਰਮਚਾਰੀਆਂ ਦੀ ਹੰਗਾਮੀ ਮੀਟਿੰਗ ਸ੍ਰੀ ਰਾਜੇਸ਼ ਕੁਮਾਰ ਗੋਲੂ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਵਿਖੇ ਹੋਈ ਜਿਸ ਵਿੱਚ ਸਾਥੀ ਰਾਮ ਕਿਸ਼ਨ ਚੇਅਰਮੈਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ, ਇਸ ਸਮੇਂ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਵਿਖੇ ਪਿਛਲੇ 17-18 ਸਾਲਾਂ ਤੋਂ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਬਾਰੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਦੀ ਕਰਮਚਾਰੀ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਤੁਰੰਤ ਪੂਰੀਆਂ ਤਨਖ਼ਾਹਾਂ ਦੇ ਕੇ ਰੈਗੂਲਰ ਕੀਤਾ ਜਾਵੇ ਇਸ ਤੋਂ ਇਲਾਵਾ ਦਰਜਾ ਚਾਰ ਕਰਮਚਾਰੀਆਂ ਨੇ ਯੂਨੀਅਨ ਆਗੂਆਂ ਦੇ ਧਿਆਨ ਵਿੱਚ ਨਵੇਂ ਮੈਡੀਕਲ ਸੁਪਰਡੈਂਟ ਡਾਕਟਰ ਵਿਸ਼ਾਲ ਚੌਪੜਾ ਵੱਲੋਂ ਕਰਮਚਾਰੀਆਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨ ਸਵੇਰੇ ਸੱਤ ਸਵਾ ਸੱਤ ਵਜੇ ਹੀ ਓਪੀਡੀ ਅਤੇ ਵਾਰਡਾਂ ਵਿਚ ਆਕੇ ਗੈਰਹਾਜ਼ਰੀਆਂ ਲਗਾਉਣ ਅਤੇ ਡਰਾਉਣ ਧਮਕੋਣ ਦਾ ਮਸਲਾ ਲਿਆਂਦਾ ਜਿਸ ਆਗੂਆਂ ਨੇ ਨੋਟਿਸ ਭੇਜ ਕੇ ਮੀਟਿੰਗ ਦਾ ਸਮਾਂ ਲੈਕੇ ਸਮੱਸਿਆ ਦਾ ਹੱਲ ਕਰਨ ਦਾ ਫ਼ੈਸਲਾ ਕੀਤਾ ਅਤੇ ਇਹ ਵੀ ਕਿਹਾ ਕਿ ਜੇਕਰ ਫਿਰ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਦਾ ਤਾਂ ਮਜ਼ਬੂਰਨ ਜੱਥੇਬੰਦੀ ਸੰਘਰਸ਼ ਸ਼ੁਰੂ ਕਰੇਗੀ ਇਸ ਸੰਘਰਸ਼ ਦੌਰਾਨ ਹੁੰਦੇ ਵਾਧੇ ਘਾਟੇ ਦੀ ਨਿਰੌਲ ਜ਼ਿੰਮੇਵਾਰੀ ਅਧਿਕਾਰੀਆਂ ਦੀ ਹੋਵੇਗੀ। ਅੱਜ ਦੀ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਵਰਨ ਸਿੰਘ ਬੰਗਾ ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ, ਰਾਮ ਕਿਸ਼ਨ, ਚਮਨ ਲਾਲ , ਮੁਕੇਸ਼ ਕੁਮਾਰ, ਕਿਸੌ਼ਰ ਕੁਮਾਰ ਟੋਨੀ,ਅਜੇ ਕੁਮਾਰ ਸੀਪਾ, ਮਹਿੰਦਰ ਸਿੰਘ ਸਿੱਧੂ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
Related Post
Popular News
Hot Categories
Subscribe To Our Newsletter
No spam, notifications only about new products, updates.