

ਪਟਿਆਲਾ ਵਾਸੀਆਂ ਦੀ ਸਹੂਲਤ ਲਈ ਜ਼ਿਲ੍ਹੇ 'ਚ ਕੰਟਰੋਲ ਰੂਮ ਕਾਰਜਸ਼ੀਲ -ਪਟਿਆਲਾ ਵਾਸੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਸਾਂਝੀ ਕਰਨ ਜਾਂ ਜਾਣਕਾਰੀ ਹਾਸਲ ਕਰਨ ਲਈ ਕੰਟਰੋਲ ਰੂਮ 'ਤੇ ਕਰ ਸਕਦੇ ਨੇ ਸੰਪਰਕ -ਆਮ ਜਾਣਕਾਰੀ 0175-2350550, ਪੁਲਿਸ ਨਾਲ ਸਬੰਧਤ 98764-32100, 95929-17910 ਤੇ 95929-12500, ਸਿਹਤ 81463-43848, ਇੰਡਸਟਰੀ ਤੇ ਵਪਾਰਕ ਅਦਾਰਿਆਂ 98722-33848, ਸਿੱਖਿਆ 89680-63848 ਅਤੇ ਜਨਰਲ ਕੰਟਰੋਲ ਰੂਮ ਤੋਂ 76963-63848 ਜਾਣਕਾਰੀ ਲੈ ਸਕਦੇ ਨੇ ਪਟਿਆਲਾ, 10 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮੌਜੂਦਾ ਹਾਲਾਤ ਵਿੱਚ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਨੂੰ ਬਿਨਾਂ ਪੜਤਾਲ ਕੀਤੇ ਅੱਗੇ ਸ਼ੇਅਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤਾ ਗਿਆ ਕੰਟਰੋਲ ਰੂਮ ਕਾਰਜਸ਼ੀਲ ਹੈ ਅਤੇ ਵੱਖ ਵੱਖ ਤਰ੍ਹਾਂ ਦੀ ਜਾਣਕਾਰੀ ਲਈ ਵੱਖੋ ਵੱਖਰੇ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੋਈ ਸੂਚਨਾ ਸਾਂਝੀ ਕਰਨ ਹੈ ਜਾਂ ਕੋਈ ਜਾਣਕਾਰੀ ਹਾਸਲ ਕਰਨੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਥਾਪਤ ਕੀਤੇ ਗਏ ਕੰਟਰੋਲ ਰੂਮਜ਼, ਡਿਪਟੀ ਕਮਿਸ਼ਨਰ ਦਫ਼ਤਰ ਨੰਬਰ 0175-2350550 ਅਤੇ ਪੁਲਿਸ ਕੰਟਰੋਲ ਰੂਮ ਦੇ ਨੰਬਰਾਂ 98764-32100, 95929-17910 ਤੇ 95929-12500 ਉਪਰ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਸਿਹਤ ਸੇਵਾਵਾਂ ਲਈ ਕੰਟਰੋਲ ਰੂਮ ਦੇ ਨੰਬਰ 81463-43848, ਇੰਡਸਟਰੀ ਤੇ ਵਪਾਰਕ ਅਦਾਰਿਆਂ ਲਈ ਕੰਟਰੋਲ ਰੂਮ ਨੰਬਰ 98722-33848, ਸਿੱਖਿਆ ਅਦਾਰਿਆਂ ਲਈ 89680-63848 ਅਤੇ ਆਮ ਲੋਕ ਲਈ ਜਨਰਲ ਕੰਟਰੋਲ ਰੂਮ ਨੰਬਰ 76963-63848 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ, ਪੈਟਰੋਲ/ਡੀਜ਼ਲ): 0175-2311318, 98760-72078 'ਤੇ ਰਾਬਤਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਸੇਵਾਵਾਂ ਲਈ 0175-2970225, 94170-55347 ਤੋਂ ਜਾਣਕਾਰੀ ਲਈ ਜਾ ਸਕਦੀ ਹੈ। ਮੰਡੀ ਨਾਲ ਸਬੰਧਤ ਸਾਮਾਨ ਜਿਵੇਂ ਫਲ ਤੇ ਸਬਜ਼ੀਆਂ ਲਈ 98152-60721 'ਤੇ ਅਤੇ ਪਸ਼ੂਆਂ ਦੇ ਚਾਰੇ ਆਦਿ ਲਈ 98558-00145, 97795-89556 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਰਾਸ਼ਨ, ਆਟਾ, ਦਾਲਾਂ, ਤੇਲ, ਪੈਟਰੋਲ, ਐਲ.ਪੀ.ਜੀ ਦੀ ਸਪਲਾਈ ਦੀ ਕੋਈ ਤੋਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਆਮ ਨਾਗਰਿਕ ਤੇ ਵਪਾਰੀ ਜ਼ਰੂਰੀ ਵਸਤਾਂ ਦੀ ਕਾਲਾਬਾਜ਼ਾਰੀ ਤੇ ਕਾਹਲੀ ਵਿੱਚ ਖ਼ਰੀਦੋ ਫ਼ਰੋਖ਼ਤ ਜਾਂ ਜਮ੍ਹਾਖ਼ੋਰੀ ਨਾ ਕਰੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਐਮਰਜੈਂਸੀ ਹੋਈ ਤਾਂ ਜ਼ਿਲ੍ਹਾ ਪ੍ਰਸ਼ਾਸਨ ਸਭ ਨੂੰ ਜ਼ਰੂਰ ਸੂਚਿਤ ਕਰੇਗਾ, ਇਸ ਲਈ ਕੋਈ ਵੀ ਨਾਗਰਿਕ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਵੇ।
Related Post
Popular News
Hot Categories
Subscribe To Our Newsletter
No spam, notifications only about new products, updates.