post

Jasbeer Singh

(Chief Editor)

Patiala News

ਨਸ਼ੇ ਦੀ ਜੜ੍ਹ ਪੁੱਟਣ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ : ਡਵੀਜ਼ਨਲ ਕਮਿਸ਼ਨਰ

post-img

ਨਸ਼ੇ ਦੀ ਜੜ੍ਹ ਪੁੱਟਣ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ : ਡਵੀਜ਼ਨਲ ਕਮਿਸ਼ਨਰ -ਨਸ਼ਾ ਛੱਡ ਚੁੱਕੇ ਵਿਅਕਤੀਆਂ ਨਾਲ ਕੀਤਾ ਜਾਵੇ ਚੰਗਾ ਵਤੀਰਾ : ਦਲਜੀਤ ਸਿੰਘ ਮਾਂਗਟ -ਕਿਹਾ, ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਨਸ਼ਾ ਛੱਡਣ ਦੌਰਾਨ ਹੀ ਕਰਵਾ ਰਹੀ ਹੈ ਕਿੱਤਾ ਮੁਖੀ ਕੋਰਸ -ਡਵੀਜ਼ਨਲ ਕਮਿਸ਼ਨਰ ਵੱਲੋਂ ਸਾਕੇਤ ਨਸ਼ਾ ਮੁਕਤੀ ਕੇਂਦਰ ਦਾ ਅਚਨਚੇਤ ਦੌਰਾ ਪਟਿਆਲਾ, 7 ਮਾਰਚ : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਨਸ਼ੇ ਦੀ ਜੜ੍ਹ ਪੁੱਟਣ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ ਹੈ, ਤਾਂ ਜੋ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹਾਂ 'ਚ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਵਾ ਕੇ ਸਮਾਜ ਵਿੱਚ ਉਨ੍ਹਾਂ ਨੂੰ ਸਨਮਾਨ ਨਾਲ ਜਿਊਣ ਦਾ ਮੌਕਾ ਦਿੱਤਾ ਜਾ ਸਕੇ, ਇਹ ਪ੍ਰਗਟਾਵਾਂ ਉਨ੍ਹਾਂ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਵਿਖੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਦਾਖਲ ਹੋਏ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ । ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਸਦਕਾ ਠੀਕ ਹੋਣ ਤੋਂ ਤੁਰੰਤ ਬਾਅਦ ਉਹ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਨਾਲ ਜੇਕਰ ਚੰਗਾ ਵਤੀਰਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਮਾੜੇ ਅਤੀਤ ਬਾਰੇ ਦੁਬਾਰਾ ਉਨ੍ਹਾਂ ਨੂੰ ਨਾ ਯਾਦ ਕਰਵਾਇਆ ਜਾਵੇ ਤਾਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਵਿੱਚ ਜ਼ਿਆਦਾ ਮਦਦ ਮਿਲੇਗੀ ਤੇ ਉਹ ਦੁਬਾਰਾ ਅਜਿਹੀ ਗਲਤ ਸੰਗਤ ਵਿੱਚ ਵੀ ਨਹੀਂ ਪੈਣਗੇ । ਦਲਜੀਤ ਸਿੰਘ ਮਾਂਗਟ ਨੇ ਦਾਖਲ ਮਰੀਜ਼ਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਉੱਚੇ ਮਨੋਬਲ ਨਾਲ ਵੱਡੀ ਤੋਂ ਵੱਡੀ ਜੰਗ ਜਿੱਤੀ ਜਾ ਸਕਦੀ ਹੈ, ਇਸ ਲਈ ਨਸ਼ਿਆਂ ਦੇ ਖਾਤਮੇ ਲਈ ਆਪਣਾ ਮਨੋਬਲ ਉੱਚਾ ਰੱਖਿਆ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਆਉਣ ਵਾਲੇ ਸਮੇਂ ਦਾਖਲ ਮਰੀਜ਼ਾਂ ਨੂੰ ਮੱਛੀ ਪਾਲਣ, ਇਲੈਕਟਰੀਸ਼ੀਅਨ, ਮਧੂ ਮੱਖੀ ਪਾਲਣ, ਪਲਬਰ ਵਰਗੇ ਹੋਰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਣਗੇ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਕੇਤ ਹਸਪਤਾਲ ਵਿਖੇ ਸਹਿਯੋਗੀ ਹੈਲਪਲਾਈਨ ਨੰਬਰ 0175-2213385 ਕਾਰਜਸ਼ੀਲ ਹੈ, ਜੋ ਨਸ਼ਾ ਛੱਡਣ ਵਾਲਿਆਂ ਸਮੇਤ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਦੇ ਚਾਹਵਾਨਾਂ ਲਈ ਇੱਕ ਚੰਗਾ ਪਲੇਟਫਾਰਮ ਹੈ, ਕਿਉਂਕਿ ਅਜਿਹੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਂਦੀ ਅਤੇ ਉਨ੍ਹਾਂ ਨੂੰ ਬਿਹਤਰ ਸਲਾਹ ਦੇ ਕੇ ਉਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ । ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਸਾਕੇਤ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਤੇ ਮਰੀਜ਼ਾਂ ਲਈ ਪੇਂਟਿੰਗ ਰੂਮ, ਜਿੰਮ, ਪੂਜਾ ਰੂਮ ਵਰਗੀਆਂ ਸਹੂਲਤਾਂ ਵੀ ਉਪਲਬੱਧ ਹਨ । ਉਨ੍ਹਾਂ ਦੱਸਿਆ ਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੀ ਹਸਪਤਾਲ ਵੱਲੋਂ ਲਗਾਤਾਰ ਟੈਲੀ ਕਾਊਂਸਲਿੰਗ (ਫ਼ੋਨ ਜਰੀਏ) ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਗਲਤ ਰਸਤੇ 'ਤੇ ਨਾ ਪੈਣ ।

Related Post