ਬੱਬਰ ਖਾਲਸਾ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਊ਼ਂਟਰ ਇੰਟੈਲੀਜੈਂਸ ਨੇ ਕੀਤਾ ਕਾਬੂ
- by Jasbeer Singh
- February 24, 2026
ਬੱਬਰ ਖਾਲਸਾ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਊ਼ਂਟਰ ਇੰਟੈਲੀਜੈਂਸ ਨੇ ਕੀਤਾ ਕਾਬੂ ਜਲੰਧਰ, 24 ਫਰਵਰੀ 2026 : ਪੰਜਾਬ ਦੇ ਜਲੰਧਰ ਵਿਖੇ ਕਾਊਂਟਰ ਇੰਟੈਲੀਜੈਂਸ ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਕੌਣ ਹਨ ਇਹ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਕਾਊਂਟਰ ਇੰਟੈਲੀਜੈਂਸ ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਜਿਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੰਨੀ ਅਤੇ ਰਾਵਲ ਵਜੋਂ ਹੋਈ ਹੈ ਜੋ ਕਿ ਐਸ. ਬੀ. ਐਸ. ਨਗਰ ਦੇ ਰਹਿਣ ਵਾਲੇ ਹਨ। ਉਕਤ ਦੋਹਾਂ ਵਿਅਕਤੀਆਂ ਤੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ । ਜਾਂਚ ਵਿਚ ਕੀ ਆਇਆ ਸਾਹਮਣੇ ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਬੀ. ਕੇ. ਆਈ. ਨਾਲ ਜੁੜੇ ਹੈਂਡਲਰਾਂ ਗੋਪੀ ਨਵਾਂਸ਼ਹਿਰੀਆ, ਜੱਸੀ ਕੁਲਾਮ ਅਤੇ ਸੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ `ਤੇ ਕੰਮ ਕਰ ਰਹੇ ਸਨ । ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ਫਿਰੌਤੀ ਵਸੂਲਣ ਦੇ ਇਰਾਦੇ ਨਾਲ ਦੋ ਵਾਰ ਫਾਇਰਿੰਗ ਕੀਤੀ ਸੀ । ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਇਸ ਸਬੰਧੀ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਤੇ ਨੈੱਟਵਰਕ ਦੀਆਂ ਕੜੀਆਂ ਨੂੰ ਖੰਗਾਲਿਆ ਜਾ ਰਿਹਾ ਹੈ।
