post

Jasbeer Singh

(Chief Editor)

National

ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

post-img

ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਝਾਰਖੰਡ : ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ 81 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ । ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਰਾਜ ਵਿੱਚ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿੱਚ ਚੋਣਾਂ ਹੋਈਆਂ ਸਨ । ਪਹਿਲੇ ਪੜਾਅ 'ਚ ਕੁੱਲ 81 ਸੀਟਾਂ 'ਚੋਂ 43 ਸੀਟਾਂ 'ਤੇ ਵੋਟਿੰਗ ਹੋਈ, ਜਦਕਿ ਦੂਜੇ ਪੜਾਅ 'ਚ 38 ਸੀਟਾਂ 'ਤੇ ਵੋਟਿੰਗ ਹੋਈ । ਇੱਕ ਅਧਿਕਾਰੀ ਨੇ ਦੱਸਿਆ ਕਿ ਸਾਰੇ 24 ਕੇਂਦਰਾਂ ਵਿੱਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ । ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ । ਇਲੈਕਟ੍ਰਾਨਿਕ ਵੋਟਿੰਗ ਮਸ਼ੀਨ’ (EVM) ਰਾਹੀਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8.30 ਵਜੇ ਸ਼ੁਰੂ ਹੋਵੇਗੀ ਅਤੇ ਪਹਿਲਾ ਰੁਝਾਨ ਸਵੇਰੇ 9.30 ਵਜੇ ਤੱਕ ਆਉਣ ਦੀ ਸੰਭਾਵਨਾ ਹੈ । ਮੁੱਖ ਚੋਣ ਅਧਿਕਾਰੀ ਕੇ. ਰਵੀ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸ਼ਾਮ 4 ਵਜੇ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਦੱਸਿਆ ਕਿ ਤੋਰਪਾ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਦੀ ਗਿਣਤੀ ਦੇ ਘੱਟੋ-ਘੱਟ 13 ਗੇੜ ਹੋਣਗੇ, ਜਦਕਿ ਚਤਰਾ ਸੀਟ ਲਈ ਵੱਧ ਤੋਂ ਵੱਧ 24 ਗੇੜਾਂ ਦੀ ਵੋਟਾਂ ਦੀ ਗਿਣਤੀ ਹੋਵੇਗੀ । ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਛੱਡ ਕੇ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ । ਸਾਰੇ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰੇਕ ਵਿਧਾਨ ਸਭਾ ਹਲਕੇ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ ।

Related Post