post

Jasbeer Singh

(Chief Editor)

National

ਕਾਨੂੰਨ ਤੋਂ ਭੱਜਣ ਵਾਲਿਆਂ ਨੂੰ ਵਾਪਸ ਲਿਆਉਣ ਦਾ ਦੇਸ਼ ਨੂੰ ਪੂਰਾ ਅਧਿਕਾਰ : ਸੁਪਰੀਮ ਕੋਰਟ

post-img

ਕਾਨੂੰਨ ਤੋਂ ਭੱਜਣ ਵਾਲਿਆਂ ਨੂੰ ਵਾਪਸ ਲਿਆਉਣ ਦਾ ਦੇਸ਼ ਨੂੰ ਪੂਰਾ ਅਧਿਕਾਰ : ਸੁਪਰੀਮ ਕੋਰਟ ਨਵੀਂ ਦਿੱਲੀ, 27 ਨਵੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਾਨੂੰਨ ਤੋਂ ਭੱਜਣ ਵਾਲੇ ਅਪਰਾਧੀਆਂ ਨੂੰ ਵਾਪਸ ਲਿਆਉਣ ਦਾ ਦੇਸ਼ ਨੂੰ ਪੂਰਾ ਅਧਿਕਾਰ ਹੈ । ਅਦਾਲਤ ਨੇ ਦਾਇਰ ਪਟੀਸ਼ਨ ਤੇ ਵਿਚਾਰ ਕਰਨ ਤੋਂ ਕਰ ਦਿੱਤਾ ਇਨਕਾਰ ਅਦਾਲਤ ਨੇ ਸੰਯੁਕਤ ਅਰਬ ਅਮੀਰਾਤ ਤੋਂ ਆਪਣੀ ਹਵਾਲਗੀ ਦੀ ਬੇਨਤੀ ਵਾਪਸ ਲੈਣ ਦੀ ਮੰਗ ਕਰਨ ਵਾਲੇ` ਇਕ ਵਿਅਕਤੀ ਵੱਲੋਂ ਦਾਇਰ ਪਟੀਸ਼ਨ `ਤੇ ਵਿਚਾਰ ਕਰਨ ਤੋਂ ਬੁੱਧਵਾਰ ਇਨਕਾਰ ਕਰ ਦਿੱਤਾ । ਅਧਿਕਾਰੀਆਂ ਅਨੁਸਾਰ ਪਟੀਸ਼ਨਕਰਤਾ ਵਿਜੇ ਮੁਰਲੀਧਰ ਉਧਵਾਨੀ ਜੋ ਜੁਲਾਈ 2022 `ਚ ਦੁਬਈ ਗਿਆ ਸੀ, `ਤੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਤੇ ਹੋਰ ਅਪਰਾਧਾਂ ਨਾਲ ਜੁੜੀਆਂ ਸੰਗਠਿਤ ਗੈਰ-ਕਾਨੂੰਨੀ ਸਰਗਰਮੀਆਂ `ਚ ਸ਼ਾਮਲ ਹੋਣ ਦਾ ਦੋਸ਼ ਹੈ।ਉਸ ਵਿਰੁੱਧ 153 ਮਾਮਲੇ ਦਰਜ ਹਨ । ਵਾਪਸ ਆਉਣ ਤੇ ਕੀਤਾ ਜਾਵੇਗਾ ਸਵਾਗਤ : ਬੈਂਚ ਜਸਟਿਸ ਵਿਕਰਮ ਨਾਥ ਤੇ ਸੰਦੀਪ ਮਹਿਤਾ ਦਾ ਬੈਂਚ ਉਧਵਾਨੀ ਵੱਲੋਂ ਦਾਇਰ ਪਟੀਸ਼ਨ `ਤੇ ਸੁਣਵਾਈ ਕਰ ਰਿਹਾ ਸੀ। ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ । ਉਧਵਾਨੀ ਨੇ ਗੁਜਰਾਤ ਹਾਈ ਕੋਰਟ ਦੇ ਇੱਕ ਹੁਕਮ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਉਹ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ `ਚ ਅਧਿਕਾਰੀਆਂ ਨੂੰ ਉਸ ਵਿਰੁੱਧ ਜਾਰੀ ਰੈੱਡ ਕਾਰਨਰ ਨੋਟਿਸ ਨੂੰ ਰੱਦ ਕਰਨ ਤੇ ਉਸ ਦੀ ਹਵਾਲਗੀ ਲਈ ਯੂ. ਏ. ਈ. ਨੂੰ ਕੀਤੀ ਗਈ ਹਵਾਲਗੀ ਦੀ ਬੇਨਤੀ ਨੂੰ ਵਾਪਸ ਲੈਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ । ਬੈਂਚ ਨੇ ਪਟੀਸ਼ਨਰਤਾ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ ਕਿ ਬਹੁਤ ਸਾਰੇ ਅਪਰਾਧ ਹਨ। ਉਸ ਨੂੰ ਵਾਪਸ ਆਉਣਾ ਚਾਹੀਦਾ ਹੈ । ਉਸ ਦਾ ਸਵਾਗਤ ਕੀਤਾ ਜਾਵੇਗਾ ।

Related Post

Instagram