
ਅਦਾਲਤ ਨੇ ਲਗਾਈ ਆਪ ਆਗੂ ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ
- by Jasbeer Singh
- February 14, 2025

ਅਦਾਲਤ ਨੇ ਲਗਾਈ ਆਪ ਆਗੂ ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਾਨਤਉਲਾ ਖਾਨ ਦੀ ਗ੍ਰਿਫ਼ਤਾਰੀ ਤੇ 24 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ।ਦੱਸਣਯੋਗ ਹੈ ਕਿ ਜਿਸ ਗ੍ਰਿਫ਼ਤਾਰੀ ਤੇ ਰੋਕ ਲਗਾਈ ਗਈ ਹੈ ਉਹ ਜਾਮੀਆ ਨਗਰ ਵਿੱਚ 10 ਫਰਵਰੀ ਨੂੰ ਪੁਲਸ ਦੀ ਇਕ ਟੀਮ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ਹੈ।ਇਥੇ ਇਹ ਵੀ ਜਿਕਰਯੋਗ ਹੈ ਕਿ ਅਦਾਲਤ ਨੇ ਖਾਨ ਨੂੰ ਗ੍ਰਿਫ਼ਤਾਰੀ ਤੋਂ ਛੋਟ ਦਿੰਦਿਆਂ ਇਹ ਵੀ ਆਖਿਆ ਹੈ ਕਿ ਦੋਸ਼ਾਂ ਵਿੱਚ ਕੋਈ ਦਮ ਦਿਖਾਈ ਨਹੀਂ ਦਿੰਦਾ ਹੈ । ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਖਾਨ ਨੂੰ ਹੁਕਮ ਦਿੱਤਾ ਕਿ ਜਦੋਂ ਵੀ ਜਾਂਚ ਅਧਿਕਾਰੀ ਨਿਰਦੇਸ਼ ਦੇਵੇ ਤਾਂ ਉਹ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ । ਜੱਜ ਨੇ ਮਾਮਲੇ ਵਿੱਚ ਖਾਨ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ ’ਤੇ ਦਲੀਲਾਂ ਸੁਣਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ । ਅਦਾਲਤ ਨੇ ਪੁਲਸ ਨੂੰ ਸੀ. ਸੀ. ਟੀ. ਵੀ. ਫੁਟੇਜ ਤੋਂ ਇਲਾਵਾ ਘਟਨਾ ਨਾਲ ਸਬੰਧਤ ਸਾਰੇ ਦਸਤਾਵੇਜ਼ 24 ਫਰਵਰੀ ਨੂੰ ਅਦਾਲਤ ਮੂਹਰੇ ਪੇਸ਼ ਕਰਨ ਲਈ ਕਿਹਾ । ਦਿੱਲੀ ਪੁਲਸ ਨੇ ਸੋਮਵਾਰ ਨੂੰ ਜਾਮੀਆ ਨਗਰ ਵਿੱਚ ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ਹੇਠ ਖਾਨ ਖਿ਼ਲਾਫ਼ ਕੇਸ ਦਰਜ ਕੀਤਾ ਸੀ ।