post

Jasbeer Singh

(Chief Editor)

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਅਦਾਲਤ ਨੇ ਭੇਜਿਆ ਜੇਲ੍ਹ

post-img

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਅਦਾਲਤ ਨੇ ਭੇਜਿਆ ਜੇਲ੍ਹ ਜਲੰਧਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹਾਲਾਂਕਿ ਕਿਹਾ ਜਾ ਰਿਹਾ ਸੀ ਕਿ ਈਡੀ ਅਦਾਲਤ 'ਚ ਸਬੂਤ ਪੇਸ਼ ਕਰਕੇ ਇਸ ਮਾਮਲੇ 'ਚ ਵੱਡੇ ਖੁਲਾਸੇ ਕਰ ਸਕਦੀ ਸੀ ਪਰ ਸੁਣਵਾਈ ਤੋਂ ਬਾਅਦ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ 'ਤੇ ਨਿਆਇਕ ਹਿਰਾਸਤ ਦਾ ਫੈਸਲਾ ਸੁਣਾ ਦਿੱਤਾ ਹੈ।ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

Related Post

Instagram