ਬੱਚੀ ਨਾਲ ਬਲਾਤਕਾਰ ਦੇ ਦੋਸ਼ ਹੇਠ ਦੋਸ਼ੀ ਨੂੰ ਅਦਾਲਤ ਨੇ ਸੁਣਾਈ 20 ਸਾਲ ਦੀ ਸਜ਼ਾ
- by Jasbeer Singh
- December 17, 2025
ਬੱਚੀ ਨਾਲ ਬਲਾਤਕਾਰ ਦੇ ਦੋਸ਼ ਹੇਠ ਦੋਸ਼ੀ ਨੂੰ ਅਦਾਲਤ ਨੇ ਸੁਣਾਈ 20 ਸਾਲ ਦੀ ਸਜ਼ਾ ਜਲੰਧਰ, 17 ਦਸੰਬਰ 2025: ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੀ ਅਦਾਲਤ ਨੇ 14 ਸਾਲਾ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ 20 ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ ਸਾਬਤ ਹੋਣ ਤੋਂ ਬਾਅਦ ਸੁਣਾਈ ਗਹੀ ਜਿ਼ਲਾ ਅਤੇ ਸੈਸ਼ਨ ਜੱਜ ਵਲੋਂ ਨੰਦਲਾਲ ਨੂੰ ਸਜ਼ਾ ਤੇ ਜੁਰਮਾਨਾ ਬਲਾਤਕਾਰ ਦੇ ਦੋਸ਼ ਸਾਬਤ ਹੋਣ ਤੋਂ ਬਾਅਦ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਬਸਤੀ ਸ਼ੇਖ, ਜਲੰਧਰ ਦੇ ਰਹਿਣ ਵਾਲੇ ਨੰਦਲਾਲ ਦੇ ਪੁੱਤਰ ਪ੍ਰਿੰਸ ਨੂੰ 20 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ, ਦੋਸ਼ੀ ਨੂੰ ਇੱਕ ਸਾਲ ਦੀ ਵਾਧੂ ਕੈਦ ਭੁਗਤਣੀ ਪਵੇਗੀ । ਕੀ ਸੀ ਮਾਮਲਾ ਉਪਰੋਕਤ ਘਟਨਾਕ੍ਰਮ ਸਾਲ 2025 ਦੇ ਫਰਵਰੀ ਮਹੀਨੇ ਵਿੱਚ ਵਾਪਰਿਆ ਸੀ ਤੇ ਪੀੜਤਾ ਦੀ ਮਾਂ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦੱਸਿਆ ਸੀ ਕਿ ਪ੍ਰਿੰਸ ਨਾਮ ਦੇ ਇੱਕ ਵਿਆਹੁਤਾ ਵਿਅਕਤੀ ਨੇ ਉਸਦੀ ਧੀ ਨਾਲ ਬਲਾਤਕਾਰ ਕੀਤਾ ਹੈ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਦੋਂ ਉਹ ਬੁਖਾਰ ਕਾਰਨ ਆਪਣੀ ਧੀ ਨੂੰ ਡਾਕਟਰ ਕੋਲ ਲੈ ਗਈ ਤਾਂ ਉਸਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ। ਸਿ਼ਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਹੁਣ ਅਦਾਲਤ ਨੇ ਉਸਨੂੰ ਸਖ਼ਤ ਸਜ਼ਾ ਸੁਣਾਈ ਹੈ ।
