ਅਦਾਲਤ ਨੇ ਬੱਚੀ ਦਾ ਰੇਪ ਤੇ ਕਤਲ ਕਰਨ ਵਾਲੇ ਨੂੰ ਦਿੱਤੀ ਫਾਂਸੀ ਦੀ ਸਜ਼ਾ ਪ੍ਰਯਾਗਰਾਜ, (ਉਤਰ ਪ੍ਰਦੇਸ਼), 31 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਸ਼ਹਿਰ ਪ੍ਰਯਾਗਰਾਜ ਵਿਖੇ ਇਕ ਵਿਸ਼ੇਸ਼ ਅਦਾਲਤ ਨੇ ਰੇਪ ਤੇ ਕਤਲ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਸੁਣਾਈ ਹੈ। ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਉਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੀ ਇਕ ਵਿਸ਼ੇਸ਼ ਪਾਕਸੋ ਅਦਾਲਤ ਨੇ ਅੱਜ ਇਕ 8 ਕੁ ਸਾਲਾਂ ਦੀ ਮਾਸੂਮ ਬੱਚੀ ਨਾਲ ਪਹਿਲਾਂ ਜਬਰ ਜਨਾਹ ਤੇ ਫਿਰ ਉਸਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਹੈ। ਜਿਸ ਵਿਅਕਤੀ ਨੂੰ ਇਹ ਸਜ਼ਾ ਦਿੱਤੀ ਗਈ ਹੈ ਦਾ ਨਾਮ ਮੁਕੇਸ਼ ਪਟੇਲ ਦੱਸਿਆ ਜਾ ਰਿਹਾ ਹੈ। ਇਥੇ ਹੀ ਬਸ ਨਹੀਂ ਅਦਾਲਤ ਨੇ ਦੋਸ਼ੀ ਨੂੰ 25 ਹਜਾਰ ਰੁਪਏ ਦੇ ਜੁਰਮਾਨੇ ਦੀ ਵੀ ਸਜ਼ਾ ਸੁਣਾਈ ਹੈ। ਕਿਥੇ ਵਾਪਰਿਆ ਸੀ ਘਟਨਾਕ੍ਰਮ ਸੂਚਨਾ ਮੁਤਾਬਕ ਉਕਤ ਹੈਰਤ ਅੰਗੇਜ ਘਟਨਾਕ੍ਰਮ ਪ੍ਰਯਾਗਰਾਜ ਦੇ ਸੋਰਾਓਂ ਖੇਤਰ ਵਿਖੇ ਵਾਪਰਿਆ ਸੀ। ਜਿਸ ਦੇ ਵਾਪਰਨ ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਵਿਰੁੱਧ ਪਾਕਸੋ ਐਕਟ ਅਤੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ । ਅਦਾਲਤ ਵਿੱਚ ਪੇਸ਼ ਕੀਤੇ ਗਏ ਗਵਾਹਾਂ ਅਤੇ ਵਿਗਿਆਨਕ ਸਬੂਤਾਂ ਦੇ ਆਧਾਰ ‘ਤੇ ਮੁਕੇਸ਼ ਪਟੇਲ ਨੂੰ ਦੋਸ਼ੀ ਕਰਾਰ ਦਿੱਤਾ ਗਿਆ ।ਫੈਸਲਾ ਸੁਣਾਉਂਦੇ ਹੋਏ ਜੱਜ ਨੇ ਕਿਹਾ ਕਿ ਅਜਿਹੇ ਅਪਰਾਧੀਆਂ ਲਈ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਅਜਿਹੀ ਸਜ਼ਾ ਦੂਜਿਆਂ ਲਈ ਇੱਕ ਸਬਕ ਹੋਵੇਗੀ । ਪੀੜਤ ਪਰਿਵਾਰ ਨੇ ਅਦਾਲਤ ਦੇ ਇਸ ਫੈਸਲੇ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ ।
