post

Jasbeer Singh

(Chief Editor)

ਕ੍ਰਿਕਟਰ ਰਵਿੰਦਰ ਜਡੇਜਾ ਭਾਜਪਾ ’ਚ ਸ਼ਾਮਲ ਹੋ ਗਏ ਹਨ: ਰਿਵਾਬਾ

post-img

ਕ੍ਰਿਕਟਰ ਰਵਿੰਦਰ ਜਡੇਜਾ ਭਾਜਪਾ ’ਚ ਸ਼ਾਮਲ ਹੋ ਗਏ ਹਨ: ਰਿਵਾਬਾ ਜਾਮਨਗਰ, 6 ਸਤੰਬਰ : ਭਾਜਪਾ ਵਿਧਾਇਕ ਅਤੇ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਕਿਹਾ ਕਿ ਰਵਿੰਦਰ ਜਡੇਜਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੈਂਬਰਸ਼ਿਪ ਮੁਹਿੰਮ ਦੌਰਾਨ ਰਿਵਾਬਾ ਨੇ ਵੀਰਵਾਰ ਨੂੰ ‘ਐਕਸ’ ’ਤੇ ਇੱਕ ਪੋਸਟ ਵਿੱਚ ਜਡੇਜਾ ਦੇ ਮੈਂਬਰਸ਼ਿਪ ਕਾਰਡ ਦੀਆਂ ਫੋਟੋਆਂ ਨੂੰ ਇੱਕ ਹੈਸ਼ਟੈਗ “ਸਦੱਸਯਤਾ ਅਭਿਆਨ 2024” ਦੇ ਨਾਲ ਸਾਂਝਾ ਕੀਤਾ । ਰਿਵਾਬਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਦੇਸ਼ ਵਿਆਪੀ ਮੈਂਬਰਸ਼ਿਪ ਮੁਹਿੰਮ ਦੌਰਾਨ ਰਵਿੰਦਰ ਪਾਰਟੀ ਮੈਂਬਰ ਬਣੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਮੈਂਬਰਸ਼ਿਪ ਮੁਹਿੰਮ ਦੁਆਰਾ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਦੂਜਿਆਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ ਤੋਂ ਪਹਿਲਾਂ ਆਪਣੇ ਪਰਿਵਾਰ ਨਾਲ ਕੰਮ ਸ਼ੁਰੂ ਕਰਨਾ ਬਿਹਤਰ ਹੈ।

Related Post