CRIME NEWS (22-JULY-2024) : ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਹੌਜ਼ ਖਾਸ 'ਚ ਪਤਨੀ ਦੇ ਚਰਿੱਤਰ 'ਤੇ ਸ਼ੱਕ ਦੇ ਚੱਲਦਿਆਂ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਤੇਜ਼ਧਾਰ ਹਥਿਆਰਾਂ ਨਾਲ ਨੌਕਰਾਣੀ ਖੇਤਾਂ 'ਚ ਕੰਮ ਕਰਨ ਗਈ ਸੀ, ਜਿਸ ਦੇ ਪਿੱਛੇ ਉਸ ਦੇ ਪਤੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜਿਸ ਸਬੰਧੀ ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਸ ਦਾ ਪਿਤਾ ਹਰ ਰੋਜ਼ ਸ਼ਰਾਬ ਪੀਕੇ ਉਸਦੀ ਮਾਂ ਨਾਲ ਕੁੱਟਮਾਰ ਕਰਦਾ ਸੀ ਅਤੇ ਬੀਤੀ ਰਾਤ ਵੀ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ | ਜਿਸ ਕਾਰਨ ਉਸ ਨੇ ਉਸਦੀ ਮਾਂ ਨੂੰ ਬਹੁਤ ਕੁੱਟਿਆ ਅਤੇ ਸਵੇਰੇ ਜਦੋਂ ਅਸੀਂ ਕੰਮ 'ਤੇ ਗਏ ਤਾਂ ਸਾਨੂੰ ਪਤਾ ਲੱਗਾ ਕਿ ਸਾਡੇ ਪਿਤਾ ਨੇ ਸਾਡੀ ਮਾਂ ਦਾ ਕਤਲ ਕੀਤਾ ਹੈ ਤੇ ਮ੍ਰਿਤਕ ਤੇ ਪੁੱਤ ਨੇ ਕਿਹਾ ਜਿਵੇਂ ਕਿ ਮੇਰੇ ਪਿਤਾ ਨੇ ਮਾਂ ਦਾ ਕਤਲ ਕਰ ਦਿੱਤਾ ਮੈਨੂੰ ਵੀ ਹੁਣ ਪਿਤਾ ਤੋਂ ਖ਼ਤਰਾ ਹੈ ਅਤੇ ਸਾਡੇ ਪਿਤਾ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ..ਮੌਕੇ ’ਤੇ ਪੁੱਜੇ ਡੀਐਸਪੀ ਆਸ਼ੂ ਰਾਮ ਨੇ ਦੱਸਿਆ ਕਿ ਅੱਜ ਸਵੇਰੇ ਸੁਖਦੇਵ ਸਿੰਘ ਨੇ ਆਪਣੀ ਪਤਨੀ ਪਾਲੋ ਦੇਵੀ ਦਾ ਕਤਲ ਕੀਤਾ ਹੈ, ਜਿਸ ਕਾਰਨ ਉਸ ਨੂੰ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਸੀ, ਜਿਸ ਦੇ ਆਧਾਰ ’ਤੇ ਉਸ ਦੇ ਬਿਆਨ ਲਏ ਜਾ ਰਹੇ ਹਨ ਜਿਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
