July 6, 2024 01:31:50
post

Jasbeer Singh

(Chief Editor)

Latest update

ਅਣਪਛਾਤੇ ਵਾਹਨ ਨੇ ਮਾਰੀ ਮੋਟਰਸਾਇਕਲ ਸਵਾਰ ਨੂੰ ਟੱਕਰ, ਮੌਤ

post-img

ਪਟਿਆਲਾ, 28 ਫਰਵਰੀ (ਜਸਬੀਰ) : ਪਿੰਡ ਪਹਾੜਪੁਰ ਦੇ ਕੋਲ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਸ ਨੇ ਹਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਧਬਲਾਨ ਥਾਣਾ ਪਸਿਆਣਾ ਨੇ ਸਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ ਮੋਟਰਸਾਇਕਲ ’ਤੇ ਸਵਾਰ ਹੋ ਕੇ ਪਿੰਡ ਪਹਾੜਪੁਰ ਦੇ ਕੋਲ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਤੇਜ ਰਫਤਾਰ ਨਾਲ ਉਸ ਦੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਸ ਦੇ ਭਰਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਾਹਨ ਡਰਾਇਵਰ ਦੇ ਖਿਲਾਫ 279, 304 ਏ ਅਤੇ 427 ਆਈ.ਪੀ.ਸੀ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post