July 6, 2024 00:52:54
post

Jasbeer Singh

(Chief Editor)

Latest update

35,000 ਰੁਪਏ ਰਿਸਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਗ੍ਰਿਫਤਾਰ

post-img

ਪਟਿਆਲਾ, 28 ਫਰਵਰੀ (ਜਸਬੀਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿਕਾਇਤਕਰਤਾ ਨੇ ਦੋਸ ਲਾਇਆ ਹੈ ਕਿ ਉਕਤ ਮੁਲਜਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸਿਕਾਇਤਕਰਤਾ ਤੋਂ 35,000 ਰੁਪਏ ਰਿਸਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਇਸ ਸਬੰਧੀ ਮੁਲਜਮ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Related Post