July 6, 2024 01:09:52
post

Jasbeer Singh

(Chief Editor)

Patiala News

ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਨਾਅਰੇਬਾਜੀ ਕਰ ਮਾਨ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

post-img

ਪਟਿਆਲਾ, 28 ਮਾਰਚ (ਜਸਬੀਰ)-ਸੰਗਰੂਰ ਜ਼ਿਲੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾ ਤੇ ਡੂੰਘਾ ਦੁੱਖ ਪ੍ਰਗਟਾਉਂਦਿਆ ਸਮਾਜ ਸੇਵੀ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਨਾਅਰੇਬਾਜੀ ਕਰ ਮਾਨ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਰਵਿੰਦਰ ਕੁਮਾਰ ਕਾਕਾ ਨੇ ਰੋਸ ਭਰੇ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਪੰਜਾਬ ਨਹੀਂ ਸੰਭਾਲਿਆ ਜਾਂਦਾ ਤਾਂ ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਜਿੱਥੇ ਇਹ ਘਟਨਾ ਦੀ ਸਰਕਾਰ ਪੂਰੀ ਤਰ੍ਹਾਂ ਜਿੰਮੇਵਾਰ ਹੈ ਉੱਥੇ ਹੀ ਪੁਲਿਸ ਪ੍ਰਸ਼ਾਸ਼ਨ ਅਤੇ ਐਕਸਾਈਜ ਵਿਭਾਗ ਦੀ ਕਾਰਗੁਜਾਰੀ ਤੇ ਸਵਾਲ ਵੀ ਚੁੱਕੇ ਨਕਲੀ ਤੇ ਜਹਿਰੀਲੀ ਸ਼ਰਾਬ ਦਾ ਵੱਡੇ ਪੱਧਰ ਤੇ ਤਿਆਰ ਹੋਣਾ ਇਨ੍ਹਾਂ ਦੀ ਬਿਨਾਂ ਮਿਲੀ ਭੁਗਤ ਤੋਂ ਨਹੀਂ ਚਲ ਸਕਦਾ। ਮੁੱਖ ਮੰਤਰੀ ਦੇ ਆਪਣੇ ਜਿਲੇ ਸੰਗਰੂਰ ਵਿਖੇ ਜ਼ਹਿਰੀਲੀ ਸ਼ਰਾਬ ਨਾਲ 20 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਅਤੇ ਅਨੇਕਾਂ ਮਰੀਜਾਂ ਦੀ ਸਥਿਤੀ ਅਜੇ ਵੀ ਗੰਭੀਰ ਹੈ ਤੇ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇ ਤੇ ਹਰ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਹੋਵੇ। ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਪੰਜਾਬ ਵਿੱਚ ਚਲ ਰਹੇ ਮੌਜੂਦਾ ਸ਼ਰਾਬ ਦੇ ਠੇਕਿਆਂ ਤੋਂ ਸਬੰਧੀ ਵਿਭਾਗ ਵੱਲੋਂ ਸੈਂਪਲ ਭਰੇ ਜਾਣ ਤੇ ਠੇਕਿਆਂ ਦੀ ਵੀ ਸਖਤੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕਈ ਹਾਦਸਾ ਨਾ ਵਾਪਰ ਸਕੇ। ਅਰਵਿੰਦਰ ਕੁਮਾਰ ਕਾਕਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਬੇਹੱਦ ਗੰਭੀਰ ਅਤੇ ਚਿੰਤਾ ਜਨਕ ਦੱਸਦਿਆਂ ਕਿਹਾ ਕਿ ਨਸ਼ਿਆਂ ਦਾ ਜਾਨਲੇਵਾ ਦੈਂਤ ਪੰਜਾਬ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ, ਨਿੱਤ ਦਿਨ ਨੌਜਵਾਨਾਂ ਦੀਆਂ ਜਿੰਦਗੀਆਂ ਨੂੰ ਨਿਗਲਦਾ ਹੀ ਜਾ ਰਿਹਾ ਹੈ ਇਸ ਸਰਕਾਰ ਵਿੱਚ ਨਸ਼ਿਆਂ ਦੀ ਹਨੇਰੀ ਨੇ ਆਪਣੀ ਰਫਤਾਰ ਨੂੰ ਤੇਜ ਕੀਤਾ ਹੈ। ਜਿਸ ਨੇ ਅਨੇਕਾਂ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਜਿਹੜੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਹਿੰਦੇ ਸੀ ਕਿ ਜੇਕਰ ਮੁੱਖ ਮੰਤਰੀ ਈਮਾਨਦਾਰ ਹੋਵੇ ਤਾਂ ਨਸ਼ੇ 10 ਦਿਨਾਂ ਵਿੱਚ ਖਤਮ ਹੋ ਸਕਦੇ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 24 ਮਹੀਨਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਨਸ਼ੇ ਅੱਜ ਵੀ ਉਸੀ ਤਰ੍ਹਾਂ ਲਗਾਤਾਰ ਚਲ ਰਹੇ ਹਨ। ਆਪ ਸਰਕਾਰ ਨੇ ਪੰਜਾਬ ਨੂੰ ਨਸ਼ਾਂ ਮੁਕਤ ਬਣਾਉਣ ਦਾ ਵਾਅਦਾ ਕੀਤਾ ਪੱਕੀ ਗਾਰੰਟੀ ਦਿੱਤੀ, ਮਾਨ ਸਰਕਾਰ ਪੁਰਾਣੀ ਸਰਕਾਰ ਵਾਂਗ ਨਸ਼ਿਆਂ ਨੂੰ ਰੋਕਣ ਵਿੱਚ ਫੇਲ ਹੀ ਸਾਬਿਤ ਹੋ ਰਹੀ ਹੈ। ਇਹ ਸਰਕਾਰ ਨਸ਼ਿਆਂ ਨੂੰ ਜੜੋਂ ਖਤਮ ਕਰਨ ਦੇ ਨਾਮ ਤੇ ਸੱਤਾ ਵਿੱਚ ਆਈ ਸੀ, ਪਰ ਨਸ਼ੇ ਤਾਂ ਖਤਮ ਨਹੀਂ ਹੋਏ ਉਲਟਾ ਅਪਰਾਧਿਕ ਘਟਨਾਵਾਂ ਵਿੱਚ ਭਾਰੀ ਵਾਧਾ ਹੋ ਗਿਆ ਹੈ। ਇਸ ਸਰਕਾਰ ਨੇ ਆਪਣੀਆਂ ਨਕਾਮੀਆਂ ਛੁਪਾਉਣ ਲਈ ਪੰਜਾਬ ਦੇ ਲੋਕਾਂ ਨੂੰ ਗੱਲਾਂ ਤੇ ਚੁੱਟਕਲਿਆਂ ਵਿੱਚ ਉਲਝਾ ਕੇ ਰੱਖਿਆ ਹੋਇਆ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਵਾਅਦੇ ਗਾਰੰਟੀਆਂ ਨੂੰ ਯਾਦ ਕਰ ਚਿੰਤਾ ਵਿੱਚ ਡੁੱਬੇ ਨਜ਼ਰ ਆ ਰਹੇ ਹਨ ਵੀ ਅਸੀਂ ਕਿ ਸੋਚਿਆ ਸੀ ਤੇ ਕੀ ਹੋ ਗਿਆ। ਹੁਣ ਇਸ ਦਾ ਨਤੀਜਾ ਆਉਣ ਵਾਲੀਆਂ 2024 ਦੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ। ਇਸ ਮੌਕੇ ਆਧੀ, ਬਾਬੂ ਸਿੰਘ, ਜੰਗ ਖਾਨ, ਰਸਪਾਲ ਸਿੰਘ, ਯਸ਼ ਕੁਮਾਰ, ਸੁਰਿੰਦਰ ਕੁਮਾਰ, ਬਲਜਿੰਦਰ ਸਿੰਘ, ਭੋਲਾ ਸਿੰਘ, ਜੈਲਦਾਰ, ਰਾਮ ਕਰਨ, ਵਿਨੋਦ ਕੁਮਾਰ, ਹੁਕਮ ਸਿੰਘ, ਮਾਨ ਸਿੰਘ, ਲਾਲ ਖਾਨ, ਪਰਮਜੀਤ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।

Related Post