
ਸ਼ਰਾਬ ਤਸਕਰੀ ਦੇ ਦੋਸ਼ ਵਿਚ 6 ਵਿਅਕਤੀਆਂ ਗਿ੍ਰਫਤਾਰ: ਐਸ.ਐਸ.ਪੀ. ਵਰੁਣ ਸ਼ਰਮਾ
- by Jasbeer Singh
- April 1, 2024

ਪਟਿਆਲਾ, 1 ਅਪ੍ਰੈਲ (ਜਸਬੀਰ) : ਪਟਿਆਲਾ ਪੁਲਸ ਨੇ ਚਾਰ ਵੱਖ ਵੱਖ ਕੇਸਾਂ ਵਿਚ ਛੇ ਵਿਅਕਤੀਆਂ ਨੂੰ ਸ਼ਰਾਬ ਤਸਕਰੀ ਦੇ ਦੋਸ਼ ਵਿਚ ਗਿ੍ਰਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਪਹਿਲੇ ਕੇਸ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ ਐਸ.ਐਚ.ਓ .ਇੰਸ: ਹਰਜਿੰਦਰ ਸਿੰੰਘ ਢਿੱਲੋਂ ਦੀ ਅਗਵਾਈ ਹੇਠ ਜਗਜੀਤ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਢਿੱਲੋਂ ਕਲੋਨੀ ਪਟਿਆਲਾ ਨੂੰ ਸ਼ਰਾਬ ਦੀਆਂ 15 ਬੋਤਲਾਂ ਸਮੇਤ ਗਿ੍ਰਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਲਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਘਾਸ ਮੰਡੀ ਚੋਂਕ ਪਟਿਆਲਾ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀ ਸ਼ੱਕ ਦੇ ਅਧਾਰ ’ਤੇ ਰੋਕ ਦੇ ਚੈਕ ਕੀਤਾ ਗਿਆ ਤਾਂ ਉਸ ਤੋਂ ਸਰਾਬ ਦੀਆਂ 15 ਬੋਤਲਾਂ ਬਰਾਮਦ ਕੀਤੀਆਂ ਗਈਆਂ। ਜਿਸ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਕੇਸ ਵਿਚ ਕੋਤਵਾਲੀ ਦੀ ਪੁਲਸ ਨੇ ਪੁਸ਼ਪਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਸ਼ੀਸ ਮਹਿਲ ਕਲੋਨੀ ਪਟਿਆਲਾ ਨੂੰ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗਿ੍ਰਫਤਾਰ ਕੀਤਾ ਹੈ। ਐਸ.ਐਸ.ਪੀ ਨੇ ਦੱਸਿਆ ਕਿ ਏ.ਐਸ.ਆਈ ਮਸ਼ਹੂਰ ਸਿੰਘ ਪੁਲਸ ਪਾਰਟੀ ਸਮੇਤ ਮੌਦੀ ਕਾਲਜ ਚੌਂਕ ਪਟਿਆਲਾ ਵਿਖੇ ਮੋਜੂਦ ਸਨ, ਜਿਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਤੋਂ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਜਿਸ ਦੇ ਖਿਲਾਫ ਐਕਸਾਈਜ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤੀਜੇ ਕੇਸ ਵਿਚ ਥਾਣਾ ਸਨੋਰ ਦੀ ਪੁਲਸ ਨੇ ਰਾਜੂ ਪੁੱਤਰ ਹਰਨਾਰਾਇਣ ਵਾਸੀ ਹਰਿਆਣਾ ਹਾਲ ਨਿਵਾਸੀ ਰਤਨ ਨਗਰ ਪਟਿਆਲਾ ਅਤੇ ਓਮ ਪ੍ਰਕਾਸ਼ ਪੁੱਤਰ ਹਰੀ ਰਾਮ ਵਾਸੀ ਪਿੰਡ ਰਾਮਗੜ੍ਹ ਥਾਣਾ ਸਦਰ ਗੋਹਾਣਾ ਸੋਨੀਪੱਤ ਹਰਿਆਣਾ ਨੂੰ ਸ਼ਰਾਬ ਦੀਆਂ 12 ਬੋਤਲਾਂ ਸਮੇਤ ਗਿ੍ਰਫਤਾਰ ਕੀਤਾ ਹੈ। ਪੁਲਸ ਮੁਤਾਬਕ ਏ.ਐਸ.ਆਈ. ਬਗੀਚਾ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਪੁਰ ਸੂਆ ਪੁਲੀ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀਆਂ ਨੂੰ ਗੱਡੀ ਵਿਚ ਆਉਂਦਿਆਂ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈਕ ਕੀਤਾ ਤਾਂ ਉਨ੍ਹਾਂ ਤੋਂ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਹੌਈਆਂ। ਜਿਸ ਦੇ ਖਿਲਾਫ ਐਕਸਾਈਜ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਥੇ ਕੇਸ ਵਿਚ ਥਾਣਾ ਸਨੋਰ ਦੀ ਪੁਲਸ ਨੇ ਨੱਥਾ ਸਿੰਘ ਪੁੱਤਰ ਬਖਸ਼ੀਸ ਸਿੰਘ ਅਤੇ ਵਰਿੰਦਰ ਸਿੰਘ ਪੁੱਤਰ ਅਮਰਿੰਦਰ ਸਿੰਘ ਵਾਸੀ ਪਿੰਡ ਬੋਲੜ ਥਾਣਾ ਸਨੋਰ ਨੂੰ ਸ਼ਰਾਬ ਦੀਆਂ 12 ਬੋਤਲਾਂ ਸਮੇਤ ਗਿ੍ਰਫਤਾਰ ਕੀਤਾ ਹੈ। ਪੁਲਸ ਮੁਤਾਬਕ ਏ.ਐਸ.ਆਈ ਬਲਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਮੰਡੀ ਸੂਆ ਪੁਲੀ ’ਤੇ ਮੌਜੂਦ ਸੀ, ਜਿਥੇ ਉਕਤ ਵਿਅਕਤੀਆਂ ਨੂੰ ਜਦੋਂ ਮੋਟਰਸਾਇਕਲ ’ਤੇ ਆਉਂਦਿਆਂ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਚੈਕ ਕੀਤਾ ਤਾਂ ਉਨ੍ਹਾਂ ਤੋਂ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਹੋਈਆਂ। ਜਿਸ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸ.ਐਸ.ਪੀ ਨੇ ਦੱਸਿਆ ਕਿ ਪਟਿਆਲਾ ਪੁਲਸ ਨਸ਼ਾ ਤਸਕਰੀ ਕਿਸੀ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਸ਼ਰਾਬ ਤਸਕਰੀ ਦੇ ਦੋਸ਼ ਵਿਚ ਜਿਹੜੇ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਉਨ੍ਹਾਂ ਤੋਂ ਡੁੰਘਾਈ ਨਾਲ ਪੁਛ ਗਿਛ ਕੀਤੀ ਜਾਵੇਗੀ ਅਤੇ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਵਿਅਕਤੀ ਦੀ ਸਮੂਲੀਅਤ ਪਾਈ ਗਈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।