post

Jasbeer Singh

(Chief Editor)

Patiala News

ਸਤਿਆਵਤੀ ਹਿਮਾਂਸ਼ੂ ਸ਼ਰਮਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਸੜਕ ਸੁਰੱਖਿਆ ਫੋਰਸ ਨੂੰ ਸੈਟਚਰ ਦੇਣੇ ਸ਼ਲਾਘਾਯੋਗ ਉਪਰਾਲਾ : ਐਸ. ਪੀ

post-img

ਪਟਿਆਲਾ, 4 ਅਪ੍ਰੈਲ (ਜਸਬੀਰ)-ਸਤਿਆਵਤੀ ਹਿਮਾਂਸ਼ੂ ਸ਼ਰਮਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਮਿਨੀ ਸਕੱਤਰੇਤ ਵਿਖੇ ਸੜਕ ਸੁਰੱਖਿਆ ਫੋਰਸ ਨੂੰ ਜ਼ਖਮੀਆਂ ਦੀ ਮਦਦ ਕਰਨ ਲਈ ਸੈਟਚਰ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਐਸ. ਪੀ. ਸਿਟੀ ਮੁਹੰਮਦ ਸਰਫਰਾਜ ਆਲਮ ਆਈ. ਪੀ. ਐਸ. ਅਤੇ ਡੀ. ਐਸ. ਪੀ. ਸਿਟੀ 2 ਜਗਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਇੰਸਪੈਕਟਰ ਰਾਮਕੇਸ ਰੇਜ ਅਫਸਰ ਸੜਕ ਸੁਰੱਖਿਆ ਫੋਰਸ ਨੇ ਕੀਤੀ, ਜਿਸ ਵਿਸ਼ੇਸ਼ ਤੌਰ ’ਤੇ ਵਿਨੇ ਸ਼ਰਮਾ ਪ੍ਰਧਾਨ ਸਤਿਆਵਤੀ ਹਿਮਾਂਸ਼ੂ ਸ਼ਰਮਾ ਮੈਮੋਰੀਅਲ ਫਾਊਂਡੇਸ਼ਨ, ਏ. ਐਸ. ਆਈ. ਹੀਰਾ ਸਿੰਘ, ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਲੱਕੀ ਹਰਦਾਸਪੁਰ, ਧਰਮ ਚੰਦ ਸ਼ਰਮਾ ਵਲੋਂ ਵੀ ਸਹਿਯੋਗ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਸ. ਪੀ. ਸਿਟੀ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਸਤਿਆਵਤੀ ਹਿਮਾਂਸ਼ੂ ਸ਼ਰਮਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਜ਼ਖਮੀਆਂ ਦੀ ਮਦਦ ਕਰਨ ਲਈ ਸੜਕ ਸੁਰੱਖਿਆ ਫੋਰਸ ਨੂੰ ਸੈਟਚਰ ਦੇਣੇ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਨ੍ਹਾਂ ਦੀ ਟੀਮ ਵਲੋਂ ਸੜਕ ਸੁਰੱਖਿਆ ਫੋਰਸ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਸਨ ਜੋ ਕਿ ਬਹੁਤ ਹੀ ਪ੍ਰਸ਼ੰਸ਼ਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸੰਸਥਾ ਮੁਖੀ ਵਿਨੇ ਸ਼ਰਮਾ ਵਲੋਂ ਸਮੇਂ ਸਮੇਂ ਸਿਰ ਜ਼ਰੂਰਤਮੰਦ ਲੜਕੀਆਂ ਦੇ ਵਿਆਹਾਂ ਵਿਚ ਮਦਦ, ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸਨ, ਜ਼ਰੂਰਤਮੰਦ ਮਰੀਜਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫਤ ਦਵਾਈਆਂ, ਜ਼ਰੂਰਤਮੰਦ ਬੱਚਿਆਂ ਲਈ ਵਰਦੀਆਂ, ਕਿਤਾਬਾਂ, ਕਾਪੀਆਂ, ਪੜ੍ਹਾਈ ਲਈ ਫੀਸ ਆਦਿ ਦੀ ਮਦਦ ਕੀਤੀ ਵੀ ਕੀਤੀ ਜਾਂਦੀ ਹੈ। ਇਸ ਮੌਕੇ ਸਤਿਆਵਤੀ ਹਿਮਾਂਸ਼ੂ ਸ਼ਰਮਾ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਵਿਨੇ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਨਾਲ ਮਿਲ ਕੇ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਲਈ ਹਰ ਸੰਭਵ ਮਦਦ ਕਰਦੀ ਰਹੇਗੀ।   

Related Post