ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੀ ਮਾਰਕੀਟ ਵਿਚ ਹੋਏ ਝਗੜੇ ਦੇ ਮਾਮਲੇ ਵਿਚ ਚਾਰ ਦੇ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ
- by Jasbeer Singh
- April 11, 2024
ਪਟਿਆਲਾ, 11 ਅਪ੍ਰੈਲ (ਜਸਬੀਰ) : ਗੁਰਦੁਆਰਾ ਦੁਖਨਿਵਾਰਨ ਸਾਹਿਬ ਦੀ ਮਾਰਕੀਟ ਵਿਚ ਹੋਏ ਝਗੜੇ ਦੇ ਮਾਮਲੇ ਵਿਚ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਚਾਰ ਵਿਅਕਤੀਆਂ ਦੇ ਖਿਲਾਫ ਇਰਾਦਾ ਕਤਲ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਉਨ੍ਹਾਂ ਵਿਚ ਅਜੀਤਪਾਲ ਸਿੰਘ ਪੁੱਤਰ ਵਰਿੰਦਰ ਸਿਘ ਅਤੇ ਵਰਿੰਦਰ ਸਿਘ ਵਾਸੀ ਕੁਆਟਰ ਨੰ:7 ਗੁਰਦੁਆਰਾ ਦੁਖਨਿਵਾਰਨ ਸਾਹਿਬ ਪਅਿਆਲਾ ਅਤੇ 2 ਅਣਪਛਾਤੇ ਵਿਅਕਤੀ ਸ਼ਾਮਲ ਹਨ। ਇਸ ਮਾਮਲੇ ਵਿਚ ਗੁਰਦੀਪ ਸਿੰਘ ਪੁੱਤਰ ਜਗਤ ਸਿੰਘ ਵਾਸੀ ਪਿੰਡ ਪੰਜੌਲੀ ਥਾਣਾ ਮੁਲੇਪੁਰ ਜਿਲਾ ਫਤਿਹਗੜ੍ਹ ਸਾਹਿਬ ਨੇ ਸਿਕਾਇਤ ਦਰਜ਼ ਕਰਵਾਈ ਸੀ ਕਿ ਆਪਣੀ ਪਤਨੀ ਅਤੇ ਲੜਕੇ ਸਮੇਤ ਆਪਣੇ ਸਾਲੇ ਪਾਰਸ ਦੀ ਦੁਕਾਨ ’ਤੇ ਗਿਆ ਸੀ, ਜਿਥੇ ਅਜੀਤਪਾਲ ਸਿੰਘ ਨੇ ਆਪਣੇ ਪਿਤਾ ਦੀ ਸਹਿ ’ਤੇ ਦੋ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਦੁਕਾਨ ਦੀ ਭੰਨ ਤੋੜ ਕੀਤੀ ਅਤੇ ਜਾਨੋ ਮਾਰਨ ਦੀ ਨੀਯਤ ਨਾਲ ਗੱਡੀ ਚੜ੍ਹਾ ਦਿੱਤੀ। ਜਿਥੇ ਉਸ ਦੀ ਪਤਨੀ ਅਤੇ ਬੱਚੇ ਨੇ ਦੁਕਾਨ ਵਿਚ ਵੜ ਕੇ ਜਾਨ ਬਚਾਈ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਨੂੰ ਕਾਫੀ ਜਿਆਦਾ ਸੱਟਾਂ ਲੱਗੀਆਂ ਅਤੇ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿਚ ਉਕਤ ਵਿਅਕਤੀਆਂ ਦੇ ਖਿਲਾਫ 307, 323, 34 ਅਤੇ 506 ਆਈ.ਪੀ.ਸੀ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.