ਵਿੱਤੀ ਵਰ੍ਹੇ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਕਰੋੜਾਂ ਜਾਰੀ : ਬਲਜੀਤ ਕੌਰ
- by Admin
- September 21, 2026
ਵਿੱਤੀ ਵਰ੍ਹੇ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਕਰੋੜਾਂ ਜਾਰੀ : ਬਲਜੀਤ ਕੌਰ
ਚੰਡੀਗੜ੍ਹ, 21 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ (Old age pension) ਲਈ ਕਰੋੜਾਂ ਜਾਰੀ ਕੀਤੇ ਗਏ ਹਨ ।
ਕਿੰਨੇ ਕਰੋੜ ਕੀਤੇ ਗਏ ਹਨ ਜਾਰੀ
ਮਿਲੀ ਜਾਣਕਾਰੀ ਅਨੁਸਾਰ ਬਜ਼ੁਰਗਾਂ ਦੇ ਮਾਣ-ਸਤਿਕਾਰ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਲਗਭਗ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ ।
ਮਾਨ ਸਰਕਾਰ ਦੀ ਅਗਵਾਈ ਹੇਠ ਬੁਢਾਪਾ ਪੈਨਸ਼ਨ ਦੀ ਹੋ ਰਹੀ ਹੈ ਸਮੇਂ ਸਿਰ ਅਦਾਇਗੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਸਬੂਤ ਹੈ । ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰਨ `ਚ ਮਦਦ ਕਰ ਰਹੀ ਹੈ ।
ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਲਈ ਕੀਤਾ ਹੈ 4 ਹਜ਼ਾਰ ਕਰੋੜ ਦੇ ਬਜਟ ਦਾ ਪ੍ਰਬੰਧ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਵਿੱਤੀ ਵਰ੍ਹੇ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਸੂਬੇ ਵਿਚ ਸਮਾਜਿਕ ਸੁਰੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋੜਵੰਦ ਵਰਗਾਂ ਦੇ ਕਲਿਆਣ ਲਈ ਸਰਕਾਰ ਦੇ ਦੁਰਅੰਦੇਸ਼ੀ ਨਜ਼ਰੀਏ ਨੂੰ ਦਰਸਾਉਂਦਾ ਹੈ ।
