
ਜੰਮੂ-ਕਸ਼ਮੀਰ ਦੇ ਰਿਆਸੀ `ਚ ਸੀ. ਆਰ. ਪੀ. ਐਫ. ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ
- by Jasbeer Singh
- January 7, 2025

ਜੰਮੂ-ਕਸ਼ਮੀਰ ਦੇ ਰਿਆਸੀ `ਚ ਸੀ. ਆਰ. ਪੀ. ਐਫ. ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ ਜੰਮੂ ਕਸ਼ਮੀਰ : ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਐਫ.) ਦੇ ਇਕ ਸਹਾਇਕ ਸਬ-ਇੰਸਪੈਕਟਰ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਵਿਚ ਕਥਿਤ ਤੌਰ `ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਬਿਹਾਰ ਦੇ ਵਸਨੀਕ ਰਾਜਨਾਥ ਪ੍ਰਸਾਦ (55) ਨੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਵੱਲ ਜਾਣ ਵਾਲੇ ਤਾਰਾਕੋਟ ਰੋਡ `ਤੇ ਸਥਿਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਆਰ. ਪੀ. ਐਫ.) ਦੀ ਅਸਥਾਈ ਚੌਕੀ ਦੇ ਅੰਦਰ ਕਥਿਤ ਤੌਰ `ਤੇ ਛਾਤੀ ਵਿੱਚ ਗੋਲੀ ਮਾਰ ਲਈ । ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪ੍ਰਸਾਦ ਦੇ ਸਾਥੀ ਮੌਕੇ `ਤੇ ਪਹੁੰਚੇ ਅਤੇ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਪਾਇਆ । ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਪ੍ਰਸਾਦ ਦੀ ਖ਼ੁਦਕੁਸ਼ੀ ਦੇ ਪਿੱਛੇ ਅਸਲ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.