
ਥਾਣਾ ਸਾਈਬਰ ਕਰਾਈਮ ਪਟਿਆਲਾ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ
- by Jasbeer Singh
- June 7, 2025

ਥਾਣਾ ਸਾਈਬਰ ਕਰਾਈਮ ਪਟਿਆਲਾ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਪਟਿਆਲਾ, 7 ਜੂਨ : ਥਾਣਾ ਸਾਈਬਰ ਕਰਾਈਮ ਪਟਿਆਲਾ ਨੇਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 61 (2), 318 (4), 319 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਜੀਤ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਮਜੀਠੀਆ ਇੰਨਕਲੇਵ ਥਾਣਾ ਸਿਵਲ ਲਾਇਨ ਪਟਿਆਲਾ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਆਨ ਲਾਈਨ ਇਨਵੈਸਟਮੈਂਟ ਕਰਵਾਉਣ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਠੱਗੀ ਮਾਰੀ ਹੈ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.