post

Jasbeer Singh

(Chief Editor)

Patiala News

ਹਾਈਪ੍ਰਟੈਂਸ਼ਨ ਪ੍ਰਤੀ ਜਾਗਰੂਕਤਾ ਲਈ ਕੱਢੀ ਸਾਈਕਲ ਰੈਲੀ

post-img

ਹਾਈਪ੍ਰਟੈਂਸ਼ਨ ਪ੍ਰਤੀ ਜਾਗਰੂਕਤਾ ਲਈ ਕੱਢੀ ਸਾਈਕਲ ਰੈਲੀ ਜੀਵਨਸ਼ੈਲੀ ਵਿਚ ਤਬਦੀਲੀ ਕਰਕੇ ਹਾਈਪ੍ਰਟੈਂਸ਼ਨ ਦੇ ਖਤਰੇ ਨੂੰ ਘਟਾਇਆ ਜਾ ਸਕਦੈ : ਡਾ. ਲਵਕੇਸ਼ ਕੁਮਾਰ ਪਟਿਆਲਾ 29 ਮਈ : ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਦੀ ਅਗਵਾਈ ਵਿਚ ਸੀ.ਐਚ.ਸੀ. ਮਾਡਲ ਟਾਊਨ ਅਧੀਨ ਹਾਈਪਰਟੈਨਸ਼ਨ ਦੀ ਜਾਗਰੂਕਤਾ ਲਈ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ) ਸਕੂਲ ਪੁਰਾਣੀ ਪੁਲਿਸ ਲਾਈਨ ਦੀਆਂ ਵਿਦਿਆਰਥਣਾਂ ਦੁਆਰਾ ਸਾਈਕਲ ਰੈਲੀ ਕੱਢੀ ਗਈ। ਜਿਸ ਨੂੰ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਡਾ. ਲਵਕੇਸ਼ ਕੁਮਾਰ ਨੇ ਕਿਹਾ ਕਿ ਹਾਈਪਰਟੈਂਸ਼ਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋ 17 ਮਈ ਤੋਂ 17 ਜੂਨ ਤੱਕ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਕਿਉਂ ਕਿ ਆਈ.ਸੀ.ਐਮ.ਆਰ ਦੇ ਅੰਕੜਿਆਂ ਅਨੁਸਾਰ ਹਾਈਪ੍ਰਟੈਂਸ਼ਨ ਦੇਸ਼ ਵਿਚ ਬਹੁਤ ਤੇਜ਼ੀ ਨਾਲ ਆਪਣਾ ਪਸਾਰ ਕਰ ਰਿਹਾ ਹੈ, ਜਿਸ ਦਾ ਮੁੱਖ ਕਾਰਨ ਜਾਣਕਾਰੀ ਦੀ ਘਾਟ ਹੈ ਤੇ ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਲਡ ਪ੍ਰੈਸ਼ਰ ਦੇ ਵੱਧਣ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਹੈ, ਉਨ੍ਹਾਂ ਕਿਹਾ ਕਿ ਬੱਲਡ ਪ੍ਰੈਸ਼ਰ ਦੇ ਵੱਧਣ ਨਾਲ ਲੋਕਾਂ ਨੂੰ ਦਿਲ ਦਾ ਦੌਰਾ ਪੈਣਾ, ਦਿਮਾਗ ਦੀ ਨਾੜੀ ਦਾ ਫੱਟਣਾ, ਦਿਲ ਦਾ ਫੇਲ ਹੋਣਾ, ਗੁਰਦੇ ਖਰਾਬ ਹੋਣਾ, ਅੱਖਾਂ ਦੀ ਰੋਸ਼ਨੀ ਦਾ ਖਤਮ ਹੋਣਾਂ ਆਦਿ ਵਰਗੀਆਂ ਬਿਮਾਰੀਆਂ ਦਾ ਖਤਰਾ ਹੁੰਦਾ ਹੈ।ਜੀਵਨਸ਼ੈਲੀ ਵਿਚ ਤਬਦੀਲੀ ਕਰਕੇ ਇਸ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਡਾ. ਨਿਧੀ ਸ਼ਰਮਾ ਐਮ.ਡੀ. ਮੈਡੀਸੀਨ ਨੇ ਦੱਸਿਆ ਕਿ ਹਾਈਪ੍ਰਟੈਂਸਨ ਨੂੰ ਸਾਈਲੈਂਟ ਕਿੱਲਰ ਕਿਹਾ ਜਾਂਦਾ ਹੈ ਕਿਉਂ ਕਿ ਇਸ ਦੇ ਕੋਈ ਸ਼ੁਰੂਆਤੀ ਲੱਛਣ ਸਾਹਮਣੇ ਨਹੀਂ ਆਉਂਦੇ, ਜਦੋਂ ਇਸ ਨਾਲ ਸਾਡੇ ਸ਼ਰੀਰ ਦੇ ਹੋਰ ਅੰਗਾਂ ਤੇ ਪ੍ਰਭਾਵ ਦੀ ਸ਼ੁਰੂਆਤ ਹੁੰਦੀ ਹੈ ਤਾਂ ਇਸ ਦਾ ਪਤਾ ਲੱਗਦਾ ਹੈ, ਇਸ ਲਈ 30 ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੂੰ ਛੇ ਮਹੀਨੇ ਵਿਚ ਇਕ ਵਾਰ ਨਿਯਮਿਤ ਤੌਰ ਤੇ ਆਪਣਾ ਬੱਲਡ ਪ੍ਰੈਸ਼ਰ ਚੈਕ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੀਵਨ ਸ਼ੈਲੀ ਵਿਚ ਬਦਲਾਅ ਲਿਆ ਕੇ ਅਤੇ ਖਾਣ ਪੀਣ ਵਾਲੀਆਂ ਆਦਤਾਂ ਵਿਚ ਤਬਦੀਲੀ ਲਿਆ ਕੇ ਇਸ ਬਿਮਾਰੀ ਤੇ ਕਾਫੀ ਹੱਦ ਤਕ ਕਾਬੂ ਪਾਇਆ ਜਾ ਸਕਦਾ ਹੈ।ਰੋਜਾਨਾਂ ਦੀ ਕਸਰਤ ਕਰਨੀ ਵੀ ਜ਼ਰੂਰੀ ਹੈ। ਜੇਕਰ ਕਿਸੇ ਦਾ ਬੀ.ਪੀ ਵਧਦਾ ਹੈ ਤਾਂ ਉਸ ਨੂੰ ਸੋਡੀਅਮ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿਚ ਬੀ.ਪੀ. ਟੈਸਟ ਅਤੇ ਦਵਾਈਆਂ ਦੀ ਸਹੂਲਤ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਤੇ ਜਸਜੀਤ ਕੌਰ, ਜਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਬੀਰ ਕੌਰ, ਬੀ.ਈ.ਈ ਸ਼ਾਯਾਨ ਜ਼ਫਰ, ਅਤੇ ਆਰ.ਬੀ.ਐਸ.ਕੇ ਦਾ ਸਮੂਹ ਸਟਾਫ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

Related Post