
ਡੀ. ਸੀ. ਕਪੂਰਥਲਾ ਨੇ ਹੁਕਮ ਜਾਰੀ ਕਰਕੇ ਕੀਤੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ
- by Jasbeer Singh
- August 26, 2025

ਡੀ. ਸੀ. ਕਪੂਰਥਲਾ ਨੇ ਹੁਕਮ ਜਾਰੀ ਕਰਕੇ ਕੀਤੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਕਪੂਰਥਲਾ, 26 ਅਗਸਤ 2025 : ਪੰਜਾਬ ਦੇ ਸ਼ਹਿਰ ਕਪੂਰਥਲਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਦੇ ਚਲਦਿਆਂ ਬੰਦ ਕਰ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਹ ਸਕੂਲ 26 ਅਗਸਤ ਤੱਕ ਬੰਦ ਰਹਿਣਗੇ। ਆਉਣ ਵਾਲੇ ਸਮੇਂ ਦੌਰਾਨ ਭਾਰੀ ਬਾਰਸ਼ ਦੀ ਹੈ ਸੰਭਾਵਨਾ ਜਿਲਾ ਕਪੂਰਥਲਾ ਵਿੱਚ ਲਗਾਤਾਰ ਭਾਰੀ ਮੀਂਹ ਪੈਣ ਦੇ ਚਲਦਿਆਂ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਬਾਰਸ਼ ਹੋਣ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ।ਭਾਰੀ ਬਾਰਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਦੇ ਬੱਚਿਆ ਦਾ ਸਕੂਲਾਂ ਵਿੱਚ ਆਉਣਾ ਅਤੇ ਜਾਣਾ ਬਹੁਤ ਮਸ਼ਕਲ ਹੈ । ਜਿ਼ਲਾ ਮੈਜਿਸਟ੍ਰੇਟ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਚੁੱਕਿਆ ਕਦਮ ਡਿਪਟੀ ਕਮਿਸ਼ਨਰ-ਕਮ ਜਿ਼ਲਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਉਪਰੋਕਤ ਹੁਕਮ ਜਿਲਾ ਕਪੂਰਥਲਾ ਵਿਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਅਤੇ ਬੱਚਿਆ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਚੁੱਕਿਆ ਹੈ।