ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕੀਤਾ ਧਮਕਾਕਿਆਂ ਵਾਲੀ ਥਾਂ ਦਾ ਦੌਰਾ ਅੰਮ੍ਰਿਤਸਰ, 6 ਮਈ 2026 : ਪੰਜਾਬ ਦੇ ਸਹਿਰ ਅੰਮ੍ਰਿਤਸਰ ਵਿਖੇ ਹੋਏ ਧਮਾਕੇ ਵਾਲੀ ਥਾਂ ਦਾ ਅੱਜ ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ ਵਲੋਂ ਦੌਰਾ ਕੀਤਾ ਗਿਆ ਹੈ। ਕੀ ਆਖਿਆ ਦੌਰਾ ਕਰਨ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਆਖਿਆ ਹੈ ਕਿ ਦੋ ਘੱਟ ਤੀਬਰਤਾ ਵਾਲੇ ਧਮਾਕੇ ਹੋਏ ਹਨ ਅਤੇ ਪੂਰੇ ਇਲਾਕੇ ਨੂੰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇੱਕ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਦੋਂ ਕਿ ਜਾਂਚ ਟੀਮਾਂ ਜਾਰੀ ਹਨ । ਡੀ. ਜੀ. ਪੀ. ਪੰਜਾਬ ਨੇ ਕਿਹਾ ਕਿ ਅਜੇ ਤੱਕ ਕਿਸੇ ਨੇ ਵੀ ਇਸ ਘਟਨਾ ਦੀ ਜਿ਼ੰਮੇਵਾਰੀ ਨਹੀਂ ਲਈ ਹੈ ਅਤੇ ਕਿਸ ਤਰ੍ਹਾਂ ਦੇ ਯੰਤਰ ਦੀ ਵਰਤੋਂ ਕੀਤੀ ਗਈ ਸੀ, ਇਸਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਕੀਤੀ ਜਾਵੇਗੀ । ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸਿ਼ਸ਼ਾਂ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਨੂੰ ਸ਼ੁਰੂ ਵਿੱਚ ਸ਼ੱਕ ਸੀ ਕਿ ਇਹ “ਆਪ੍ਰੇਸ਼ਨ ਸਿੰਦੂਰ” ਦੀ ਵਰ੍ਹੇਗੰਢ ‘ਤੇ ਮਾਹੌਲ ਨੂੰ ਵਿਗਾੜਨ ਦੀ ਸਾਜਿ਼ਸ਼ ਹੋ ਸਕਦੀ ਹੈ ਅਤੇ ਪਾਕਿਸਤਾਨ ਦੀ ਆਈ. ਐਸ. ਆਈ. ਸ਼ਾਮਲ ਹੋ ਸਕਦੀ ਹੈ, ਹਾਲਾਂਕਿ ਇਸਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ। ਡੀ. ਜੀ. ਪੀ. ਨੇ ਅੱਗੇ ਕਿਹਾ ਕਿ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਇਸਨੂੰ ਅਸਥਿਰ ਕਰਨ ਦੀਆਂ ਕੋਸਿ਼ਸ਼ਾਂ ਕੀਤੀਆਂ ਜਾਂਦੀਆਂ ਹਨ, ਪਰ ਕਿਸੇ ਵੀ ਪ੍ਰੌਕਸੀ ਯੁੱਧ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਘਟਨਾ ਸਥਾਨ ‘ਤੇ ਕੁਝ ਤਿੱਖੀਆਂ ਵਸਤੂਆਂ ਮਿਲੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਹ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ.) ਹੋ ਸਕਦੀ ਹੈ, ਹਾਲਾਂਕਿ ਕੋਈ ਤਾਰ ਨਹੀਂ ਮਿਲੀ । ਖਾਲਿਸਤਾਨ ਲਿਬਰੇਸ਼ਨ ਆਰਮੀ ਨੇ ਇੱਕ ਹੋਰ ਘਟਨਾ ਦੀ ਜ਼ਿੰਮੇਵਾਰੀ ਵੀ ਲਈ ਹੈ, ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਯਾਦਵ ਨੇ ਨੌਜਵਾਨਾਂ ਨੂੰ ਦਿੱਤੀ ਚਿਤਾਵਨੀ ਗੌਰਵ ਯਾਦਵ ਨੇ ਨੌਜਵਾਨਾਂ ਨੂੰ ਚੇਤਾਵਨੀ ਦਿੱਤੀ ਕਿ ਕੁਝ ਲੋਕ ਵਿੱਤੀ ਲਾਭ ਲਈ ਆਈ. ਐਸ. ਆਈ. ਦੇ ਜਾਲ ਵਿੱਚ ਫਸ ਜਾਂਦੇ ਹਨ, ਪਰ ਉਨ੍ਹਾਂ ਨੂੰ ਅਜਿਹੇ ਜਾਲਾਂ ਤੋਂ ਬਚਣਾ ਚਾਹੀਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਕੁਝ ਤੱਤ ਪੰਜਾਬ ਨੂੰ ਇੱਕ ਅਸਥਿਰ ਰਾਜ ਵਜੋਂ ਦਰਸਾਉਣ ਦੀ ਕੋਸਿ਼ਸ਼ ਕਰ ਰਹੇ ਹਨ ਪਰ ਸੁਰੱਖਿਆ ਏਜੰਸੀਆਂ ਅਜਿਹੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨਗੀਆਂ ਅਤੇ ਪੰਜਾਬ ਵਿੱਚ ਸ਼ਾਂਤੀ ਯਕੀਨੀ ਬਣਾਉਣਗੀਆਂ ।
