post

Jasbeer Singh

(Chief Editor)

Punjab

ਡੀ. ਜੀ. ਪੀ. ਪੰਜਾਬ ਨੇ ਕੀਤੇ ਪੁਲਸ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਦੇ ਹੁਕਮ

post-img

ਡੀ. ਜੀ. ਪੀ. ਪੰਜਾਬ ਨੇ ਕੀਤੇ ਪੁਲਸ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਦੇ ਹੁਕਮ ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਪੁਲਸ ਦੇ ਮੁਖੀ ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਸ ਵਿਭਾਗ ਵਿੱਚ ਅਗਲੇ ਸਾਲ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ । ਡੀ. ਜੀ. ਪੀ. ਨੇ ਇਸ ਭਰਤੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਪੁਲਸ ਕਮਿਸ਼ਨਰ, ਐੱਸ. ਐੱਸ. ਪੀ. ਅਤੇ ਐੱਸ. ਐੱਚ. ਓ. ਰੈਂਕ ਤੱਕ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਭਵਿੱਖ ਦੀ ਯੋਜਨਾ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਟਾਫ਼ ਦੀ ਘਾਟ ਨੂੰ ਦੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਹੈ । ਜਿਸ ਤਹਿਤ ਏ. ਐੱਸ. ਆਈ. ਤੋਂ ਇੰਸਪੈਕਟਰ ਰੈਂਕ ਤੱਕ 1600 ਅਸਾਮੀਆਂ ਬਣਾਈਆਂ ਗਈਆਂ ਹਨ, ਜਿਸ ਵਿੱਚ 150 ਇੰਸਪੈਕਟਰ, 450 ਐੱਸ. ਆਈ. ਅਤੇ 1000 ਏ. ਐੱਸ. ਆਈਜ. ਦੀ ਤਰੱਕੀ ਰਾਹੀਂ ਭਰਤੀ ਕੀਤੀ ਜਾਵੇਗੀ । ਇਸ ਦੇ ਨਾਲ ਹੀ ਜਿਲ੍ਹਾ ਕਾਡਰਾਂ ਵਿੱਚ 4500 ਹੋਰ ਅਸਾਮੀਆਂ ਨੂੰ ਪੜਾਅਵਾਰ ਭਰਨ ਦੇ ਹੁਕਮ ਦਿੱਤੇ ਗਏ ਹਨ ।

Related Post