ਡੀ. ਆਈ. ਜੀ. ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ
- by Jasbeer Singh
- October 25, 2025
ਡੀ. ਆਈ. ਜੀ. ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ ਨਵੇਂ ਡੀ. ਆਈ. ਜੀ. ਨੇ ਸੀਨੀਅਰ ਅਧਿਕਾਰੀਆਂ ਦਾ ਕੀਤਾ ਧੰਨਵਾਦ, ਕਿਹਾ ਕਿ ਟੀਮ ਵਰਕ ਨਾਲ ਕੀਤਾ ਜਾਵੇਗਾ ਕੰਮ ਤਾਰੋਂ ਪਾਰ ਤੋਂ ਨਸ਼ਾ ਰੋਕਣਾ ਸਭ ਤੋਂ ਵੱਡੀ ਤਰਜੀਹ ਡੀ.ਆਈ.ਜੀ. ਸੰਦੀਪ ਗੋਇਲ ਅੰਮ੍ਰਿਤਸਰ, 25 ਅਕਤੂਬਰ 2025 : ਬਾਰਡਰ ਰੇਂਜ ਦੇ ਨਵੇਂ ਡੀ. ਆਈ. ਜੀ. ਸੰਦੀਪ ਗੋਇਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਬਾਰਡਰ ਰੇਂਜ ਵਿੱਚ ਤਾਇਨਾਤ ਅਧਿਕਾਰੀ ਨੌਜਵਾਨ, ਤਜਰਬੇਕਾਰ ਅਤੇ ਜੋਸ਼ ਨਾਲ ਭਰੇ ਹੋਏ ਹਨ ਮੀਡੀਆ ਨਾਲ ਗੱਲਬਾਤ ਦੌਰਾਨ ਡੀ.ਆਈ.ਜੀ. ਸੰਦੀਪ ਗੋਇਲ ਨੇ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਈ ਹੈ, ਉਹਨਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਬਾਰਡਰ ਰੇਂਜ ਵਿੱਚ ਤਾਇਨਾਤ ਅਧਿਕਾਰੀ ਨੌਜਵਾਨ, ਤਜਰਬੇਕਾਰ ਅਤੇ ਜੋਸ਼ ਨਾਲ ਭਰੇ ਹੋਏ ਹਨ। ਸਾਰਿਆਂ ਦੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ। ਡੀ.ਆਈ.ਜੀ. ਗੋਇਲ ਨੇ ਅੱਗੇ ਕਿਹਾ ਕਿ ਸਰਹੱਦੀ ਇਲਾਕੇ ਵਿੱਚ ਚੁਣੌਤੀਆਂ ਹਮੇਸ਼ਾਂ ਰਹਿੰਦੀਆਂ ਹਨ, ਪਰ ਪੰਜਾਬ ਪੁਲਿਸ ਹਰ ਚੈਲੇਂਜ ਨਾਲ ਨਜਿੱਠਣ ਲਈ ਤਿਆਰ ਹੈ। ਉਹਨਾਂ ਖ਼ਾਸ ਤੌਰ `ਤੇ ਦੱਸਿਆ ਕਿ ਤਾਰੋਂ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੇਗੀ। ਪੁਲਿਸ ਪਹਿਲਾਂ ਵੀ ਨਸ਼ੇ ਦੀਆਂ ਡਿਲੀਵਰੀਆਂ ਨੂੰ ਨਾਕਾਮ ਕਰਦੀ ਰਹੀ ਹੈ ਅਤੇ ਅੱਗੇ ਵੀ ਇਹ ਕਾਰਵਾਈ ਜਾਰੀ ਰਹੇਗੀ।

