post

Jasbeer Singh

(Chief Editor)

Punjab, Haryana & Himachal

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

post-img

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਸੰਗਰੂਰ, 5 ਨਵੰਬਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਤਹਿਤ ਡੇਅਰੀ ਵਿਕਾਸ ਵਿਭਾਗ ਦੀ ਟੀਮ ਵੱਲੋਂ ਪਿੰਡ ਖੇੜੀ ਵਿਖੇ ਡੀ. ਡੀ. 6 ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਪਸ਼ੂਪਾਲਕਾਂ ਨੂੰ ਪਸ਼ੂਆਂ ਦੇ ਨਸਲ ਸੁਧਾਰ ਅਤੇ ਰਿਕਾਰਡ ਰੱਖਣ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਨਾਲ ਸਬੰਧਤ ਲਗਭਗ ਸਾਰੇ ਮਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਸੁਖਚਰਨਜੀਤ ਸਿੰਘ, ਸੇਵਾ ਮੁਕਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਲੋਂ ਪਸ਼ੂਆਂ ਦੀਆਂ ਬੀਮਾਰੀਆਂ ਦੀ ਰੋਕਥਾਮ ਸਬੰਧੀ ਲੈਕਚਰ ਦਿੱਤਾ ਗਿਆ ਅਤੇ ਅਜਾਇਬ ਸਿੰਘ ਚਹਿਲ, ਸੇਵਾਮੁਕਤ ਚਾਰਾ ਵਿਕਾਸ ਅਫਸਰ ਵਲੋਂ ਹਰਾ ਚਾਰਾ ਸਾਰਾ ਸਾਲ ਉਪਲਬਧ ਰੱਖਣ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਕਿਹਾ ਕਿ ਐਫ. ਐਲ. ਸੀ. ਜਗਦੀਸ਼ ਕਾਲੜਾ ਵਲੋਂ ਬੈਂਕਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਵਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਵਲੋਂ ਵਿਭਾਗੀ ਸਕੀਮਾਂ ਬਾਰੇ, ਚਰਨਜੀਤ ਧੀਰ ਡੇਅਰੀ ਫੀਲਡ ਸਹਾਇਕ ਵਲੋਂ ਐਨ. ਐਲ. ਐਮ. ਸਕੀਮ ਅਧੀਨ ਦੁਧਾਰੂ ਪਸੂਆਂ ਦੇ ਬੀਮੇ ਸਬੰਧੀ ਜਾਣਕਾਰੀ ਦਿੱਤੀ ਗਈ । ਡਿਪਟੀ ਡਾਇਰੈਕਟਰ ਨੇ ਕਿਹਾ ਕਿ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਵਿੱਚ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿੱਚ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਵਿਭਾਗ ਦਾ ਉਦੇਸ਼ ਹੈ ਕਿ ਸਹੀ ਗੁਣਵੱਤਾ ਵਾਲੇ ਦੁੱਧ ਦੀ ਵੱਧ ਤੋਂ ਵੱਧ ਪੈਦਾਵਾਰ ਹੋ ਸਕੇ ਅਤੇ ਆਮ ਲੋਕਾਂ ਤੱਕ ਮਿਆਰੀ ਦੁੱਧ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ । ਇਸ ਕੈਂਪ ਵਿੱਚ ਸਹਿਕਾਰੀ ਸੁਸਾਇਟੀ ਪ੍ਰਧਾਨ ਮੱਲ ਸਿੰਘ, ਸੁਸਾਇਟੀ ਸੈਕਟਰੀ ਗੁਰਪਾਲ ਸਿੰਘ, ਸਿੰਗਾਰਾ ਸਿੰਘ, ਸਰਪੰਚ ਪਿੰਡ ਖੇੜੀ ਧਨਵੰਤ ਸਿੰਘ, ਵਿਭਾਗੀ ਕਰਮਚਾਰੀ ਗੁਰਵਿੰਦਰ ਸਿੰਘ ਅਤੇ ਹਿਮੇਸ਼ ਕੁਮਾਰ ਵੀ ਹਾਜ਼ਰ ਸਨ ।

Related Post