
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੋਗੀਪੁਰ ਵਿਖੇ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
- by Jasbeer Singh
- March 27, 2025

ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੋਗੀਪੁਰ ਵਿਖੇ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਪਟਿਆਲਾ, 27 ਮਾਰਚ : ਪੰਜਾਬ ਸਰਕਾਰ ਵੱਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਦੇ ਮੱਦੇਨਜ਼ਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦਲਬੀਰ ਕੁਮਾਰ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਦਫ਼ਤਰ ਦੀ ਸਮੁੱਚੀ ਟੀਮ ਵੱਲੋਂ ਪਿੰਡ ਜੋਗੀਪੁਰ ਬਲਾਕ ਸਨੌਰ ਜ਼ਿਲ੍ਹਾ ਪਟਿਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ । ਡਿਪਟੀ ਡਾਇਰੈਕਟਰ ਦਿੱਤੀ ਡੇਅਰੀ ਵਿਕਾਸ ਵੱਖ ਵੱਖ ਸਕੀਮਾਂ ਦੋ ਹਫ਼ਤੇ ਤੇ ਚਾਰ ਹਫ਼ਤੇ ਦਾ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਲਬੀਰ ਕੁਮਾਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੋ ਹਫ਼ਤੇ ਤੇ ਚਾਰ ਹਫ਼ਤੇ ਦਾ ਸਿਖਲਾਈ ਕੋਰਸ, 2 ਤੋਂ 20 ਪਸੂਆਂ ਤੱਕ ਡੀ. ਡੀ.-8 ਕਰਜ਼ਾ ਸਕੀਮ, ਮਿਲਕਿੰਗ ਮਸ਼ੀਨ, ਕੈਟਲਸ਼ੈੱਡ ਅਤੇ ਫੌਡਰ ਹਾਰਵੈਸਟਰ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ । ਮਿਲਕਫੈੱਡ ਦੇ ਖਰੀਦ ਮੈਨੇਜਰ (ਸੇਵਾਮੁਕਤ) ਗੁਰਮੇਲ ਸਿੰਘ ਰਠੌਰ ਵੱਲੋਂ ਦੁੱਧ ਦੀ ਫੈਟ, ਐਸ. ਐਨ. ਐਫ. ਦੇ ਘਟਣ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਤੋਂ ਇਲਾਵਾ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ । ਡੇਅਰੀ ਵਿਕਾਸ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਐਨ. ਐਲ. ਐਮ. ਪਸ਼ੂ ਬੀਮਾ ਸਕੀਮ, ਐਨ. ਐਲ. ਐਮ. ਫੀਡ ਅਤੇ ਫੌਡਰ ਸਕੀਮ ਅਤੇ ਸਾਰਾ ਸਾਲ ਹਰੇ ਚਾਰੇ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ ਗਈ । ਡਾ. ਮੋਹਨ ਸ਼ਰਮਾ ਨੇ ਦਿੱਤੀ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਵੈਟਰਨਰੀ ਇੰਸਪੈਕਟਰ (ਸੇਵਾਮੁਕਤ) ਡਾ. ਮੋਹਨ ਸ਼ਰਮਾ ਨੇ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ । ਡੇਅਰੀ ਵਿਕਾਸ ਇੰਸਪੈਕਟਰ ਲਖਮੀਰ ਸਿੰਘ ਵੱਲੋਂ ਸਾਫ਼ ਦੁੱਧ ਦੀ ਪੈਦਾਵਾਰ ਅਤੇ ਕੈਟਲਸ਼ੈੱਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੈਂਪ ਦਾ ਇੰਤਜ਼ਾਮ ਕੀਤਾ ਗਿਆ। ਇਸ ਮੌਕੇ ਪਿੰਡ ਜੋਗੀਪੁਰ ਦੇ ਸਰਪੰਚ ਗੁਰਭੇਜ ਸਿੰਘ ਅਤੇ ਮੁਹਤਬਰ ਵਿਅਕਤੀਆਂ ਨੇ ਡੇਅਰੀ ਵਿਕਾਸ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੁੱਧ ਉਤਪਾਦਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ ।