
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ
- by Jasbeer Singh
- November 14, 2024

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਪਟਿਆਲਾ, 14 ਨਵੰਬਰ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦਲਬੀਰ ਕੁਮਾਰ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਪਿੰਡ ਸੇਹਰਾ ਬਲਾਕ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਦਲਬੀਰ ਕੁਮਾਰ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਕਿ ਦੋ ਹਫ਼ਤੇ ਤੇ ਚਾਰ ਹਫ਼ਤੇ ਸਿਖਲਾਈ, 2 ਤੋਂ 20 ਪਸੂਆਂ ਤੱਕ ਡੀ. ਡੀ.-8 ਕਰਜ਼ਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ, ਇਸ ਦੇ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ । ਮਿਲਕਫੈੱਡ ਦੇ ਖਰੀਦ ਮੈਨੇਜਰ (ਸੇਵਾਮੁਕਤ) ਗੁਰਮੇਲ ਸਿੰਘ ਰਠੌਰ ਵੱਲੋਂ ਦੁੱਧ ਦੀ ਫੈਟ, ਐਸ. ਐਨ. ਐਫ. ਦੇ ਘਟਣ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਪਸ਼ੂ ਬੀਮਾ ਸਕੀਮ, ਫੀਡ ਅਤੇ ਫੌਡਰ ਸਕੀਮ ਅਤੇ ਸਾਰਾ ਸਾਲ ਹਰੇ ਚਾਰੇ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ ਗਈ । ਡਾ. ਮੋਹਨ ਸ਼ਰਮਾ, ਵੈਟਰਨਰੀ ਇੰਸਪੈਕਟਰ ਰਿਟਾਇਰ ਨੇ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ । ਲਖਮੀਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫ਼ ਦੁੱਧ ਦੀ ਪੈਦਾਵਾਰ ਅਤੇ ਕੈਟਲਸ਼ੈੱਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੈਂਪ ਦਾ ਇੰਤਜ਼ਾਮ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਵਿਭਾਗ ਦੀ ਦੋ ਹਫ਼ਤੇ ਸਿਖਲਾਈ ਮਿਤੀ 09-12-2024 ਨੂੰ ਚਲਾਈ ਜਾਵੇਗੀ । ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਖੇ ਸੰਪਰਕ ਕਰ ਸਕਦੇ ਹਨ । ਇਸ ਮੌਕੇ ਪਿੰਡ ਰੌਂਗਲਾ ਦੇ ਮੋਹਤਬਰ ਵਿਅਕਤੀਆਂ ਨੇ ਡੇਅਰੀ ਵਿਕਾਸ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੁੱਧ ਉਤਪਾਦਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ ।
Related Post
Popular News
Hot Categories
Subscribe To Our Newsletter
No spam, notifications only about new products, updates.