

ਡੇਅਰੀ ਉੱਦਮ ਸਿਖਲਾਈ ਦੀ ਕਾਊਂਸਲਿੰਗ 17 ਜਨਵਰੀ ਨੂੰ ਸੰਗਰੂਰ, 14 ਜਨਵਰੀ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਮਿਤੀ 20 ਜਨਵਰੀ 2025 ਤੋਂ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਚਾਰ ਹਫਤੇ ਦੀ ਡੇਅਰੀ ਉੱਦਮ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਵਧੇਰੇ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਚਰਨਜੀਤ ਸਿੰਘ ਬਾਂਸਲ ਨੇ ਦੱਸਿਆ ਕਿ ਇਸ ਡੇਅਰੀ ਸਿਖਲਾਈ ਵਿੱਚ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਮੁੱਢਲੀ ਸਹਾਇਤਾ, ਪ੍ਰੈਕਟੀਕਲ, ਪ੍ਰਬੰਧਨ ਕਾਰਜਵਿਧੀ, ਫੀਡ, ਹਰਾ ਚਾਰਾ, ਸਾਫ ਦੁੱਧ ਦੀ ਪੈਦਾਵਾਰ, ਦੁੱਧ ਪ੍ਰਬੰਧਨ ਆਦਿ ਵਿਸ਼ਿਆਂ ‘ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ । ਇਸ ਡੇਅਰੀ ਸਿਖਲਾਈ ਲਈ ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਵਲੋਂ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਵਿਖੇ ਮਿਤੀ 17 ਜਨਵਰੀ 2025 ਤੱਕ ਭਰੇ ਜਾਣੇ ਹਨ ਅਤੇ ਇਸੇ ਦਿਨ ਹੀ ਇਸ ਡੇਅਰੀ ਸਿਖਲਾਈ ਸਬੰਧੀ ਕਾਊਂਸਲਿਗ ਕੀਤੀ ਜਾਣੀ ਹੈ । ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਲੈਣ ਦਾ ਚਾਹਵਾਨ ਉਮੀਦਵਾਰ ਘੱਟੋ ਘੱਟ ਦਸਵੀਂ ਪਾਸ ਹੋਣਾ ਚਾਹੀਦਾ ਹੈ, ਪੇਂਡੂ ਖੇਤਰ ਨਾਲ ਸਬੰਧਤ ਹੋਵੇ, ਉਮਰ 18 ਤੋਂ 55 ਸਾਲ ਤੱਕ ਹੋਣੀ ਚਾਹੀਦੀ ਹੈ । ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਹ ਡੇਅਰੀ ਸਿਖਲਾਈ ਲੈ ਕੇ ਇਸ ਸਕੀਮ ਦਾ ਵੱਧੋ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ ।